ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ. ਪੀ., ਪਰਿਵਾਰ ਨੂੰ ਦਿੱਤਾ ਹਰ ਮਦਦ ਦਾ ਭਰੋਸਾ
Saturday, May 30, 2026 - 03:13 PM (IST)
ਬਟਾਲਾ/ਚੰਡੀਗੜ੍ਹ : ਪੰਜਾਬ ਦੇ ਡੀ. ਜੀ. ਪੀ. ਨੇ ਅੱਜ ਬਟਾਲਾ ਪੁਲਸ ਦੇ ਸ਼ਹੀਦ ਏ. ਐੱਸ. ਆਈ.ਜੋਗਾ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਡੀ. ਜੀ. ਪੀ. ਨੇ ਕਿਹਾ ਕਿ ਏ. ਐੱਸ. ਆਈ. ਜੋਗਾ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਨਿਛਾਵਰ ਕਰਕੇ ਸਰਵਉੱਚ ਕੁਰਬਾਨੀ ਦਿੱਤੀ ਹੈ। ਉਨ੍ਹਾਂ ਦੀ ਬਹਾਦਰੀ, ਕਰਤੱਵ ਪ੍ਰਤੀ ਲਗਨ ਅਤੇ ਨਿਰਸਵਾਰਥ ਸੇਵਾ ਪੰਜਾਬ ਪੁਲਸ ਦੀਆਂ ਉੱਚ ਪੱਧਰੀ ਰਵਾਇਤਾਂ ਦੀ ਇੱਕ ਵੱਡੀ ਮਿਸਾਲ ਹੈ। ਡੀ. ਜੀ. ਪੀ ਅਨੁਸਾਰ ਸ਼ਹੀਦ ਦੀ ਇਸ ਮਹਾਨ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਰੱਖਿਆ ਜਾਵੇਗਾ।
ਪਰਿਵਾਰ ਨੂੰ ਦਿਲਾਸਾ ਦਿੰਦੇ ਹੋਏ ਡੀ. ਜੀ. ਪੀ. ਨੇ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ 'ਚ ਪੰਜਾਬ ਪੁਲਸ ਆਪਣੇ ਸ਼ਹੀਦ ਦੇ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਸਖ਼ਤ ਸ਼ਬਦਾਂ 'ਚ ਇਹ ਵੀ ਕਿਹਾ ਕਿ ਇਸ ਘਿਨੌਣੇ ਅਪਰਾਧ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਜਲਦ ਹੀ ਕਾਨੂੰਨ ਦੇ ਕਟਹਿਰੇ 'ਚ ਲਿਆਂਦਾ ਜਾਵੇਗਾ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਦੀ ਤਿਆਰੀ, ਢਿੱਲੋਂ-ਜਾਖੜ ਦੀ ਹੋਈ ਖ਼ਾਸ ਮੁਲਾਕਾਤ
ਏ. ਐੱਸ. ਆਈ. ਨੂੰ ਮਾਰੀਆਂ ਸੀ ਗੋਲੀਆਂ
ਅੰਮ੍ਰਿਤਸਰ ਦੇ ਮਜੀਠਾ ਇਲਾਕੇ 'ਚ ਪੰਜਾਬ ਪੁਲਸ ਦੇ ਟ੍ਰੈਫਿਕ ਵਿਭਾਗ 'ਚ ਤਾਇਨਾਤ ਏ. ਐੱਸ. ਆਈ. ਜੋਗਾ ਸਿੰਘ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਉਸ ਵੇਲੇ ਵਾਪਰੀ ਸੀ, ਜਦੋਂ ਉਹ ਆਪਣੀ ਸਕੂਟੀ ’ਤੇ ਸਵਾਰ ਹੋ ਕੇ ਡਿਊਟੀ ਲਈ ਅੰਮ੍ਰਿਤਸਰ ਜਾ ਰਹੇ ਸਨ। ਮਜੀਠਾ ਤੋਂ ਲਗਭਗ ਇੱਕ ਕਿਲੋਮੀਟਰ ਪਹਿਲਾਂ ਫਤਿਹਗੜ੍ਹ ਚੂੜੀਆਂ-ਮਜੀਠਾ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਬਾਅਦ 'ਚ ਇਸ ਕਤਲ ਮਾਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਵਲੋਂ ਸੋਸ਼ਲ ਮੀਡੀਆ 'ਤੇ ਲਈ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
