ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ

Friday, Feb 06, 2026 - 05:43 PM (IST)

ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ

ਜਲੰਧਰ (ਸੋਨੂੰ)- ਜਲੰਧਰ ਵਿਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ ਵਿਚ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੀ. ਜੀ. ਪੀ. ਯਾਦਵ ਅੱਜ ਘਟਨਾ ਸਥਾਨ 'ਤੇ ਪਹੁੰਚੇ ਅਤੇ ਮੌਕੇ 'ਤੇ ਵਾਰਦਾਤ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪੁਲਸ ਕਮਿਸ਼ਨਰ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਵੱਲੋਂ ਪੁਲਸ ਨਾਲ ਇਕ ਸਮੀਖਿਆ ਮੀਟਿੰਗ ਕੀਤੀ ਹੈ। ਸੀ. ਸੀ. ਟੀ. ਵੀ. ਫੁਟੇਜ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁਝ ਦਸਤਾਵੇਜ਼ ਮਿਲੇ ਹਨ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ ਜਲੰਧਰ 'ਚ ਇਕ ਹੋਰ ਵੱਡੀ ਵਾਰਦਾਤ

PunjabKesari

ਉਥੇ ਹੀ ਜੋਗਾ ਫੋਲੜੀਵਾਲ ਵੱਲੋਂ ਲੱਕੀ ਓਬਰਾਏ ਦੀ ਲਈ ਗਈ ਕਤਲ ਦੀ ਜ਼ਿੰਮੇਵਾਰੀ ਨੂੰ ਲੈ ਕੇ ਬੋਲਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਜਿਸ ਨੇ ਵੀ ਪੋਸਟ ਕੀਤੀ ਹੈ, ਉਸ ਦੇ ਆਈ. ਪੀ. ਟਰੈਕ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਰਾਣੀ ਦੁਸ਼ਮਣੀ ਦੇ ਐਂਗਲ ਤੋਂ ਵੀ ਇਸ ਕਤਲਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਡੀ. ਜੀ. ਪੀ. ਨੇ ਕਿਹਾ ਕਿ ਅਜੇ ਤੱਕ ਆਰਗੇਨਾਈਜ਼ ਐਂਗਲ ਸਾਹਮਣੇ ਨਹੀਂ ਆਇਆ ਹੈ। 

PunjabKesari

ਇਹ ਵੀ ਪੜ੍ਹੋ: Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਕੁਝ ਸੁਰਾਗ ਮਿਲੇ ਹਨ ਪਰ ਉਹ ਇਸ ਸਮੇਂ ਉਨ੍ਹਾਂ ਦਾ ਖ਼ੁਲਾਸਾ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਨੌਜਵਾਨਾਂ ਨੂੰ ਪ੍ਰਧਾਨਗੀ ਵੱਲ ਧਿਆਨ ਨਾ ਦੇਣ ਦੀ ਬਜਾਏ ਆਪਣੀ ਪੜ੍ਹਾਈ 'ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਵੀ ਕੀਤੀ। ਡੀ. ਜੀ. ਪੀ. ਨੇ ਕਿਹਾ ਕਿ ਦੋਸ਼ੀਆਂ ਦੇ ਪਾਕਿਸਤਾਨ ਦੀ ਆਈ. ਐੱਸ. ਆਈ. ਨਾਲ ਸਬੰਧ ਹਨ। ਆਈ. ਐੱਸ. ਆਈ. ਵੱਲੋਂ ਪੰਜਾਬ ਵੱਲ ਹਥਿਆਰ ਸਪਲਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨਗੀ ਨੂੰ ਲੈ ਕੇ ਇਕ ਸਿਸਟਮ ਵੀ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਬੱਚਿਆਂ ਨੂੰ ਕ੍ਰਾਈਮ ਤੋਂ ਦੂਰ ਰੱਖਿਆ ਜਾਵੇਗਾ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ! ਮੁਲਜ਼ਮਾਂ ਦੀ CCTV ਆਈ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News