ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ
Tuesday, Oct 21, 2025 - 11:12 AM (IST)

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇੱਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ 'ਚ ਕੇਂਦਰੀ ਏਜੰਸੀਆਂ ਨਾਲ ਨੇੜਲੇ ਤਾਲਮੇਲ ਵਿੱਚ ਅੰਮ੍ਰਿਤਸਰ ਤੋਂ ਦੋ ਅੱਤਵਾਦੀ ਕਾਰਕੁਨਾਂ ਮਹਿਕਦੀਪ ਸਿੰਘ ਉਰਫ ਮਹਿਕ ਅਤੇ ਆਦਿਤਿਆ ਉਰਫ ਅਧੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (RPG) ਬਰਾਮਦ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਦੀਵਾਲੀ ਮੌਕੇ ਪੰਜਾਬ ਪੁਲਸ ਨੇ ਗੈਂਗਸਟਰ ਦੇ 5 ਬੰਦੇ ਕੀਤੇ ਗ੍ਰਿਫ਼ਤਾਰ, ਖਤਰਨਾਕ ਹਥਿਆਰ ਬਰਾਮਦ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਥਿਆਰ ਭੇਜਣ ਵਾਲੇ ਦੋਸ਼ੀ ਪਾਕਿਸਤਾਨੀ ਆਈ. ਐੱਸ. ਆਈ. ਏਜੰਟ ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਆਰ. ਪੀ. ਜੀ. ਇੱਕ ਨਿਸ਼ਾਨਾ ਬਣਾ ਕੇ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ। ਪੁਲਸ ਨੇ ਐਫਆਈਆਰ ਅੰਮ੍ਰਿਤਸਰ ਦੇ ਪੀਐਸ ਘਰਿੰਡਾ ਵਿਖੇ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਨੇ ਘੇਰ ਲਏ 2 ਗੈਂਗਸਟਰ, ਕਰ'ਤਾ ਐਨਕਾਊਂਟਰ
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪਾਕਿਸਤਾਨ ਦੀ ਆਈ. ਐੱਸ. ਆਈ. ਦੁਆਰਾ ਸਪਾਂਸਰ ਕੀਤੇ ਗਏ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।
ਇਹ ਵੀ ਪੜ੍ਹੋ-ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8