ਗੈਂਗਸਟਰਾਂ ਦੇ ਐਨਕਾਊਂਟਰ ਬਾਰੇ ਪੰਜਾਬ DGP ਦੇ ਵੱਡੇ ਖ਼ੁਲਾਸੇ, ਮੀਡੀਆ ਨੂੰ ਦਿੱਤੀ ਇਹ ਜਾਣਕਾਰੀ

Thursday, Jul 21, 2022 - 02:45 PM (IST)

ਗੈਂਗਸਟਰਾਂ ਦੇ ਐਨਕਾਊਂਟਰ ਬਾਰੇ ਪੰਜਾਬ DGP ਦੇ ਵੱਡੇ ਖ਼ੁਲਾਸੇ, ਮੀਡੀਆ ਨੂੰ ਦਿੱਤੀ ਇਹ ਜਾਣਕਾਰੀ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ੂਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਕੁੱਸਾ ਦਾ ਬੀਤੇ ਦਿਨ ਐਨਕਾਊਂਟਰ ਕਰ ਦਿੱਤਾ ਗਿਆ। ਇਸ ਐਨਕਾਊਂਟਰ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਬਾਰੇ ਪੂਰੀ ਡਿਟੇਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਗਈ ਕਿ ਐਨਕਾਊਂਟਰ 'ਚ ਕਿਸ ਅਫ਼ਸਰ ਦੀ ਕੀ ਭੂਮਿਕਾ ਰਹੀ ਅਤੇ ਇਹ ਕਿਵੇਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਨਸ਼ਿਆਂ ਦਾ ਪੰਜਾਬ 'ਚੋਂ ਪੂਰੀ ਤਰ੍ਹਾਂ ਖ਼ਾਤਮਾ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

ਉਨ੍ਹਾਂ ਦੱਸਿਆ ਕਿ ਐਨਕਾਊਂਟਰ ਦੌਰਾਨ ਇਕ ਏ. ਕੇ.-47 ਅਤੇ ਇਕ ਪਿਸਤੌਲ ਤੋਂ ਇਲਾਵਾ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਚੱਲ ਰਹੀ ਹੈ। ਮਾਰੇ ਗਏ ਸ਼ੂਟਰਾਂ ਦੇ ਪਾਕਿਸਤਾਨ ਭੱਜਣ ਦੀ ਫ਼ਿਰਾਕ 'ਚ ਹੋਣ ਬਾਰੇ ਡੀ. ਜੀ. ਪੀ. ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਏ. ਕੇ.-47 ਬਰਾਮਦ ਕੀਤੀ ਗਈ ਹੈ, ਪੂਰਾ ਸ਼ੱਕ ਹੈ ਕਿ ਇਹ ਉਹੀ ਏ. ਕੇ.-47 ਹੈ, ਜੋ ਸਿੱਧੂ ਮੂਸੇਵਾਲਾ ਦੇ ਕਤਲ 'ਚ ਇਸਤੇਮਾਲ ਕੀਤੀ ਗਈ ਸੀ ਪਰ ਅਜੇ ਇਸ ਨੂੰ ਫਾਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ, ਜਿਸ ਤੋਂ ਬਾਅਦ ਹੀ ਅਸਲ ਸੱਚ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੋਏ Encounter ਬਾਰੇ 'ਆਪ' ਦੀ ਪ੍ਰੈੱਸ ਕਾਨਫਰੰਸ, ਮੀਤ ਹੇਅਰ ਨੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

ਡੀ. ਜੀ. ਪੀ. ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਸਿਰਫ ਇੱਕੋ ਸ਼ੂਟਰ ਦੀਪਕ ਮੁੰਡੀ ਫ਼ਰਾਰ ਹੈ, ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਡੀ. ਜੀ. ਪੀ. ਨੇ ਦੱਸਿਆ ਕਿ ਪੁਲਸ ਉੱਪਰ ਫਾਇਰਿੰਗ ਹੋਈ ਸੀ ਅਤੇ ਇਹ ਲਾਈਵ ਐਨਕਾਊਂਟਰ ਸੀ।

ਇਹ ਵੀ ਪੜ੍ਹੋ : ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

ਪੁਲਸ ਨੇ ਆਪਣੇ ਬਚਾਅ 'ਚ ਗੋਲੀਆਂ ਚਲਾਈਆਂ ਹਨ। ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਹੋ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਪੰਜਾਬ ਪੁਲਸ ਦੁਨੀਆ ਦੀ ਬਿਹਤਰੀਨ ਪੁਲਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਪੁਲਸ ਨੂੰ ਨਿਰਦੇਸ਼ ਹਨ ਕਿ ਪੰਜਾਬ 'ਚੋਂ ਨਸ਼ਾ ਅਤੇ ਗੈਂਗਸਟਰ ਪੂਰੀ ਤਰ੍ਹਾਂ ਖ਼ਤਮ ਕਰ ਦਿਓ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News