ਡੀ. ਜੀ. ਪੀ. ਭਾਵਰਾ ਬੋਲੇ, ਪੰਜਾਬ ਪੁਲਸ ’ਚ ਬੁਨਿਆਦੀ ਢਾਂਚਾ ਕੀਤਾ ਜਾਵੇਗਾ ਮਜ਼ਬੂਤ

Saturday, Jun 18, 2022 - 11:45 AM (IST)

ਜਲੰਧਰ/ਗੁਰਦਾਸਪੁਰ (ਧਵਨ)- ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਵੀ. ਕੇ. ਭਾਵਰਾ ਨੇ ਕਿਹਾ ਹੈ ਕਿ ਪੰਜਾਬ ਪੁਲਸ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ​ਕੀਤਾ ਜਾਵੇਗਾ। ਡੀ. ਜੀ. ਪੀ ਨੇ ਪਠਾਨਕੋਟ ਵਿਖੇ ਥਾਣਾ ਡਿਵੀਜ਼ਨ ਨੰਬਰ 1 ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਬਾਰਡਰ ਰੇਂਜ ਦੇ ਆਈ. ਜੀ., ਪਠਾਨਕੋਟ ਦੇ ਐੱਸ. ਐੱਸ. ਪੀ. ਅਤੇ ਹੋਰ ਗਜ਼ਟਿਡ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਪੁਲਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਡੀ. ਜੀ. ਪੀ. ਨੇ ਇਸ ਮੌਕੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇ ਅਤੇ ਅਪਰਾਧਿਕ ਸਰਗਰਮੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਡੱਕਿਆ ਜਾਵੇ। ਉਹ ਲਗਾਤਾਰ ਪੁਲਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੇ ਰਹਿਣਗੇ। ਪੁਲਸ ਨੂੰ ਜਨਤਾ ਨਾਲ ਆਪਣੇ ਸਬੰਧ ਨੇੜਲੇ ਰੱਖਣੇ ਪੈਣਗੇ ਕਿਉਂਕਿ ਪੁਲਸ ਨੂੰ ਅਪਰਾਧਿਕ ਅਨਸਰਾਂ ਬਾਰੇ ਲੋਕਾਂ ਤੋਂ ਹੀ ਅਹਿਮ ਜਾਣਕਾਰੀ ਮਿਲਦੀ ਹੈ।

ਇਹ ਵੀ ਪੜ੍ਹੋ: ਗੈਂਗਸਟਰ ਕਲਚਰ ਪੁਰਾਣੀਆਂ ਸਰਕਾਰਾਂ ਦੀ ਦੇਣ, ਖ਼ਤਮ ਅਸੀਂ ਕਰਾਂਗੇ: ਭਗਵੰਤ ਮਾਨ

ਡੀ. ਜੀ. ਪੀ. ਨੇ ਪੁਲਸ ਅਧਿਕਾਰੀਆਂ ਨੂੰ ਸੂਬੇ ਵਿੱਚ ਗੈਂਗਸਟਰਾਂ ਅਤੇ ਹੋਰ ਅਪਰਾਧਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਸੂਬਾ ਪੁਲਸ ਦੇ ਏਜੰਡੇ ਵਿੱਚ ਸਭ ਤੋਂ ਉੱਪਰ ਹੈ। ਸੂਬੇ ਵਿੱਚ ਕਿਸੇ ਵੀ ਅਪਰਾਧਿਕ ਅਨਸਰ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਡੀ. ਜੀ. ਪੀ ਨੇ ਇਸ ਮੌਕੇ ਬਾਰਡਰ ਰੇਂਜ ਦੇ ਹਾਜ਼ਰ ਅਧਿਕਾਰੀਆਂ ਨਾਲ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਗੱਲਬਾਤ ਵੀ ਕੀਤੀ। ਪੁਲਸ ਅਧਿਕਾਰੀਆਂ ਦੇ ਨਾਲ ਹੀ ਡੀ. ਜੀ. ਪੀ ਨੇ ਹੋਰਨਾਂ ਅਧਿਕਾਰੀਆਂ ਨੂੰ ਵੀ ਆਪੋ-ਆਪਣੇ ਖੇਤਰਾਂ ਵਿੱਚ ਚੌਕਸੀ ਵਧਾਉਣ ਲਈ ਕਿਹਾ ਤਾਂ ਜੋ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਅਪਰਾਧਿਕ ਘਟਨਾ ਨੂੰ ਅੰਜਾਮ ਦੇਣ ਦਾ ਮੌਕਾ ਨਾ ਮਿਲੇ। ਡੀ. ਜੀ. ਪੀ. ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਜ਼ਿਲ੍ਹਿਆਂ ਦਾ ਦੌਰਾ ਕਰਕੇ ਪੁਲਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਕਾਂਡ ’ਤੇ ਬੋਲੇ 'ਆਪ' ਉਮੀਦਵਾਰ ਗੁਰਮੇਲ ਸਿੰਘ, ਜਲਦ ਹੋਣਗੇ ਵੱਡੇ ਖ਼ੁਲਾਸੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News