ਪੰਜਾਬ DGP ਨੇ ਪਠਾਨਕੋਟ ਦਾ ਕੀਤਾ ਦੌਰਾ, ਸਾਈਬਰ ਕ੍ਰਾਈਮ ਥਾਣੇ ਦੀ ਕੀਤੀ ਸ਼ੁਰੂਆਤ (ਵੀਡੀਓ)

Monday, Feb 03, 2025 - 02:28 PM (IST)

ਪੰਜਾਬ DGP ਨੇ ਪਠਾਨਕੋਟ ਦਾ ਕੀਤਾ ਦੌਰਾ, ਸਾਈਬਰ ਕ੍ਰਾਈਮ ਥਾਣੇ ਦੀ ਕੀਤੀ ਸ਼ੁਰੂਆਤ (ਵੀਡੀਓ)

ਪਠਾਨਕੋਟ(ਧਰਮਿੰਦਰ)- ਪੰਜਾਬ ਸੂਬੇ ਪਠਾਨਕੋਟ 'ਚ ਅੱਜ ਸਾਈਬਰ ਕ੍ਰਾਈਮ ਥਾਣੇ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਪਠਾਨਕੋਟ ਥਾਣਾ ਡਿਵੀਜ਼ਨ ਨੰਬਰ 01 ਦੀ ਦੂਸਰੀ ਮੰਜ਼ਿਲ ਤੇ ਬਣਾਇਆ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਕੀਤੀ ਗਈ ਤਾਂ ਜੋ ਸਾਈਬਰ ਠੱਗਾਂ ਨਾਲ ਨਜਿਠਿਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਗੱਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪਠਾਨਕੋਟ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਪਠਾਨਕੋਟ ਵਿਖੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਅੱਜ ਸਾਈਬਰ ਕ੍ਰਾਈਮ ਥਾਣੇ ਦੀ ਸ਼ੁਰੂਆਤ ਕੀਤੀ ਗਈ ਹੈ। ਜਿੱਥੇ ਸਾਈਬਰ ਠੱਗਾਂ ਦੇ ਨਾਲ ਨਜਿਠਿਆ ਜਾਵੇਗਾ ਅਤੇ ਪੰਜਾਬ ਦੇ ਹਰ ਜ਼ਿਲ੍ਹੇ 'ਚ ਇੱਕ ਸਾਈਬਰ ਥਾਣਾ ਖੋਲਿਆ ਜਾਵੇਗਾ। ਉਹਨਾਂ ਦੱਸਿਆ ਕਿ ਪਠਾਨਕੋਟ ਵਿਖੇ ਜੋ ਸਾਈਬਰ ਥਾਣਾ ਖੋਲਿਆ ਗਿਆ ਹੈ ਪੂਰੇ ਜ਼ਿਲ੍ਹੇ ਦੇ ਕੈਮਰਿਆਂ ਦਾ ਕੰਟਰੋਲ ਇਸ ਸਾਈਬਰ ਥਾਣੇ ਵਿਖੇ ਹੋਵੇਗਾ । ਉਨ੍ਹਾਂ ਕਿਹਾ ਕਿ ਪਠਾਨਕੋਟ ਵਿਖੇ ਹੋਰ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਸੁਰੱਖਿਆ ਨੂੰ ਪੁਖਤਾ ਬਣਾਇਆ ਜਾ ਸਕੇ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...

ਦੂਜੇ ਪਾਸੇ ਸਰਹੱਦੀ ਇਲਾਕੇ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸੁਰੱਖਿਆ ਨੂੰ ਪੁਖਤਾ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ ਅਤੇ ਹੋਰ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪੰਜਾਬ ਪੁਲਸ ਨੂੰ ਅਪਗ੍ਰੇਡ ਕਰਨ ਲਈ ਜਿੱਥੇ ਇੱਕ ਪਾਸੇ ਥਾਣਿਆਂ ਵਿਖੇ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੋਰ ਸਾਮਾਨ ਵੀ ਖਰੀਦੇ ਜਾ ਰਹੇ ਹਨ ਤਾਂ ਕਿ  ਪੰਜਾਬ ਪੁਲਸ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਸਰਹੱਦੀ ਇਲਾਕੇ ਵਿਖੇ ਤਾਇਨਾਤ ਸੈਕਿੰਡ ਡਿਫੈਂਸ ਆਫ ਲਾਈਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਸਰਹੱਦੀ ਇਲਾਕੇ 'ਚ ਕਿਸੇ ਵੀ ਘਟਨਾ ਨਾਲ ਸਖ਼ਤੀ ਨਾਲ ਨਜਿਠਿਆ ਜਾ ਸਕੇ।

ਇਹ ਵੀ ਪੜ੍ਹੋ-  ਇਨ੍ਹਾਂ ਮਰੀਜ਼ਾਂ ਨੂੰ ਮਿਲੇਗਾ 1000 ਰੁਪਏ ਪ੍ਰਤੀ ਮਹੀਨਾ, ਸਰਕਾਰ ਨੇ ਕਰ 'ਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News