ਪੰਜਾਬ ਦੇ DGP ਭਾਵਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Sunday, Feb 27, 2022 - 03:48 PM (IST)
 
            
            ਅੰਮ੍ਰਿਤਸਰ (ਸਰਬਜੀਤ, ਸਾਗਰ) : ਪੰਜਾਬ ਪੁਲਸ ਦੇ ਡੀ. ਜੀ. ਪੀ. ਵੀ. ਕੇ. ਭਾਵਰਾ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸੱਚਖੰਡ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਵਰਣ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਸਮੇਤ ਕਈ ਹੋਰ ਵੀ ਉੱਚ ਅਧਿਕਾਰੀ ਹਾਜ਼ਰ ਸਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਤੋਂ ਉਪਰੰਤ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ ਨੇ ਸਿਰੋਪਾਓ ਅਤੇ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ।
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            