ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

01/20/2024 1:47:35 AM

ਚੰਡੀਗੜ੍ਹ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ।

PunjabKesari

ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ ਦੇ ਸਕੂਲਾਂ 'ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਸਕੂਲ

PunjabKesari

ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਆਦਿਲ ਆਜ਼ਮੀ, ਵਿਧਾਇਕਾ ਡਾ. ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ) ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟ੍ਰੈਫ਼ਿਕ) ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿਚ ਭਰਵੀਂ ਹਾਜ਼ਰੀ ਲੁਆਈ।

ਇਹ ਖ਼ਬਰ ਵੀ ਪੜ੍ਹੋ - ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ Reliance Industries ਦਾ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

PunjabKesari

ਇਸ ਸਮਾਗਮ ਵਿਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐੱਸ.ਐੱਫ ਦਾ ਵਿਸ਼ੇਸ਼ ਸਹਿਯੋਗ ਰਿਹਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News