ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਜਾਰੀ ਹੋਇਆ ਅਲਰਟ

Saturday, Nov 09, 2024 - 06:20 PM (IST)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਜਾਰੀ ਹੋਇਆ ਅਲਰਟ

ਚੰਡੀਗੜ੍ਹ : ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਆਲਮ ਇਹ ਹੈ ਕਿ ਤੇਜ਼ੀ ਨਾਲ ਵੱਧ ਰਹੇ ਪ੍ਰਦੂਸ਼ਣ ਕਾਰਣ ਚੰਡੀਗੜ੍ਹ ਰੈੱਡ ਜ਼ੋਨ ਵਿਚ ਪਹੁੰਚ ਗਿਆ ਹੈ ਜਦਕਿ ਪੰਜਾਬ ਦੇ 5 ਜ਼ਿਲ੍ਹੇ ਔਰੇਂਜ ਅਲਰਟ 'ਤੇ ਹਨ। ਸੂਤਰਾਂ ਮੁਤਾਬਕ ਪੰਜਾਬ ਵਿਚ ਪਰਾਲੀ ਸਾੜਣ ਦੇ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿਚੋਂ ਪਿਛਲੇ 10 ਦਿਨਾਂ ਵਿਚ ਹੀ 3162 ਕੇਸ ਦਰਜ ਕੀਤੇ ਗਏ ਹਨ। ਪੰਜਾਬ ਵਿਚ ਸਖ਼ਤੀ ਦੇ ਬਾਵਜੂਦ ਇਸ ਨੂੰ ਰੋਕਿਆ ਨਹੀਂ ਜਾ ਸਕਿਆ। ਇਨ੍ਹਾਂ ਪ੍ਰਬੰਧਾਂ ਨੂੰ ਦੇਖਣ ਲਈ ਇਕ ਟੀਮ 13 ਨਵੰਬਰ ਨੂੰ ਪੰਜਾਬ ਪਹੁੰਚ ਰਹੀ ਹੈ।

ਇਹ ਵੀ ਪੜ੍ਹੋ : PRTC ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਸਖ਼ਤ ਹੁਕਮ

ਜਾਣਕਾਰੀ ਮੁਤਾਬਕ ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਸ਼ਨੀਵਾਰ ਅੱਧੀ ਰਾਤ ਨੂੰ 325 ਅਤੇ ਵੱਧ ਤੋਂ ਵੱਧ 408 ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਚ ਸਭ ਤੋਂ ਵੱਧ AQI 280 ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਵੱਧ 360 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ, AQI 240 ਸੀ, ਜਦਕਿ ਸਭ ਤੋਂ ਵੱਧ 312 ਤੱਕ ਪਹੁੰਚ ਗਿਆ ਸੀ। ਇਸੇ ਤਰ੍ਹਾਂ ਬਠਿੰਡਾ ਦਾ ਔਸਤ ਏ. ਕਿਊ. ਆਈ. 170, ਜਲੰਧਰ 173, ਖੰਨਾ 202, ਲੁਧਿਆਣਾ 216, ਪਟਿਆਲਾ 148 ਅਤੇ ਰੂਪਨਗਰ 225 ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇਰਿੰਗ ਵਿਚ ਸਨਸਨੀਖੇਜ਼ ਖ਼ੁਲਾਸਾ, ਹਨੀ ਸੇਠੀ ਦਾ ਵੀ ਆਇਆ ਨਾਂ

ਇਥੇ ਇਹ ਵੀ ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਕੇਂਦਰ ਦੀ ਟੀਮ ਪੰਜਾਬ ਵਿਚ ਪਰਾਲੀ ਪ੍ਰਬੰਧਨ ਦੀ ਜਾਂਚ ਲਈ ਆ ਰਹੀ ਹੈ। ਇਹ ਟੀਮ 13 ਨਵੰਬਰ ਨੂੰ ਪੰਜਾਬ ਆਵੇਗੀ। ਇੱਥੇ ਇਹ ਟੀਮ ਪ੍ਰਦੂਸ਼ਣ ਕੰਟਰੋਲ, ਵਾਤਾਵਰਨ ਅਤੇ ਖੇਤੀਬਾੜੀ ਵਿਭਾਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਯਤਨਾਂ ਦੀ ਜਾਂਚ ਕਰੇਗੀ। ਪੰਜਾਬ ਵਿਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸੰਗਰੂਰ ਵਿਚ ਦਰਜ ਕੀਤੇ ਗਏ ਹਨ। ਜਿੱਥੇ 887 ਐੱਫ.ਆਈ.ਆਰ. ਜਦੋਂ ਕਿ ਅੰਮ੍ਰਿਤਸਰ ਵਿਚ 633 ਅਤੇ ਤਰਨਤਾਰਨ ਵਿਚ 612 ਕੇਸ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ : ਚਿਕਨ ਖਾਣ ਵਾਲੇ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ

ਕੀ ਕਿਹਾ ਮੌਸਮ ਵਿਭਾਗ ਨੇ 

ਮੌਸਮ ਵਿਭਾਗ ਤੋਂ ਫਿਲਹਾਲ ਕੋਈ ਰਾਹਤ ਦਾ ਸੰਕੇਤ ਨਹੀਂ ਮਿਲਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਹੀ ਕਾਰਨ ਹੈ ਕਿ ਪ੍ਰਦੂਸ਼ਣ ਅਤੇ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਵਿਚ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 5.8 ਡਿਗਰੀ ਘੱਟ ਹੈ। ਉਦੋਂ ਤਕ ਪ੍ਰਦੂਸ਼ਣ ਤੋਂ ਪੂਰਨ ਤੌਰ 'ਤੇ ਰਾਹਤ ਨਹੀਂ ਮਿਲੇਗੀ ਜਦੋਂ ਮੀਂਹ ਨਹੀਂ ਪੈਂਦਾ। ਇਸ ਪ੍ਰਦੂਸ਼ਣ ਕਾਰਣ ਬੱਚਿਆਂ, ਬਜ਼ੁਰਗਾਂ ਤੋਂ ਗਰਭਵਤੀ ਔਰਤਾਂ ਤੋਂ ਇਲਾਵਾ ਸਾਹ ਦੇ ਮਰੀਜ਼ਾਂ ਨੂੰ ਸਭ ਤੋਂ ਵੱਧ ਖ਼ਤਰਾ ਹੈ, ਜਿਨ੍ਹਾਂ ਲਈ ਸਿਹਤ ਵਿਭਾਗ ਨੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਸਿਹਤ ਵਿਭਾਗ ਨੇ ਆਖਿਆ ਹੈ ਕਿ ਬਿਨਾਂ ਮਾਸਕ ਤੋਂ ਬਿਲੁਕਲ ਵੀ ਬਾਹਰ ਨਾ ਨਿਕਲਿਆ ਜਾਵੇ। 

ਇਹ ਵੀ ਪੜ੍ਹੋ : ਪਿੰਡ ਕਣਕਵਾਲ ਭੰਗੂਆਂ 'ਚ ਛਾਇਆ ਮਾਤਮ, ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌ. ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News