Punjab: ਸਾਰੀਆਂ ਹੱਦਾਂ ਟੱਪ ਗਿਆ ਬੰਦਾ! ਹਵਸ ''ਚ ਅੰਨ੍ਹੇ ਨੇ ਬੀਅਰ ਦੀ ਬੋਤਲ...
Monday, Jul 28, 2025 - 02:18 PM (IST)

ਲੁਧਿਆਣਾ (ਰਾਜ): ਲੁਧਿਆਣਾ ਦੇ ਸਿਵਲ ਲਾਈਨਜ਼ ਇਲਾਕੇ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਔਰਤ ਨੇ ਮਸ਼ਹੂਰ ਡਾਕਟਰ ਅਤੇ ਵਕੀਲ ਡਾ. ਸੁਮਿਤ ਸੋਫਤ 'ਤੇ ਵਿਆਹ ਦੇ ਬਹਾਨੇ ਸਰੀਰਕ ਸ਼ੋਸ਼ਣ ਅਤੇ ਬੇਰਹਿਮੀ ਦਾ ਦੋਸ਼ ਲਗਾਇਆ ਹੈ। ਥਾਣਾ ਡਵੀਜ਼ਨ ਨੰਬਰ 8 ਵਿਚ ਦਰਜ ਕਰਵਾਈ ਸ਼ਿਕਾਇਤ ਵਿਚ ਪੀੜਤਾ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਡਾਕਟਰ ਸੁਮਿਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੀ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੂਹ ਕੰਬਾਊ ਹਾਦਸਾ! ਨਹਿਰ 'ਚ ਡਿੱਗੀ ਸੰਗਤ ਨਾਲ ਭਰੀ ਗੱਡੀ; 6 ਸ਼ਰਧਾਲੂਆਂ ਦੀ ਗਈ ਜਾਨ, ਕਈ ਲਾਪਤਾ
ਪੀੜਤਾ ਦੇ ਅਨੁਸਾਰ, ਜਦੋਂ ਉਸ ਨੇ ਡਾਕਟਰ ਨਾਲ ਵਿਆਹ ਬਾਰੇ ਗੱਲ ਕੀਤੀ, ਤਾਂ ਉਹ ਉਸ ਤੋਂ ਬਚਣ ਲੱਗ ਪਿਆ। ਕੁਝ ਸਮਾਂ ਪਹਿਲਾਂ, ਉਸ ਨੂੰ ਪਤਾ ਲੱਗਾ ਕਿ ਡਾਕਟਰ ਪਹਿਲਾਂ ਹੀ ਵਿਆਹਿਆ ਹੋਇਆ ਸੀ। ਜਦੋਂ ਉਸ ਨੇ ਉਸ ਨੂੰ ਆਪਣੀ ਪਤਨੀ ਨੂੰ ਤਲਾਕ ਦੇ ਕੇ ਉਸ ਨਾਲ ਵਿਆਹ ਕਰਨ ਲਈ ਕਿਹਾ, ਤਾਂ ਡਾਕਟਰ ਨੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਔਰਤ ਨੇ ਦਿਲ ਦਹਿਲਾ ਦੇਣ ਵਾਲਾ ਦੋਸ਼ ਲਗਾਇਆ ਕਿ 26 ਜੁਲਾਈ 2025 ਦੀ ਰਾਤ ਨੂੰ, ਡਾਕਟਰ ਨੇ ਨਸ਼ੇ ਦੀ ਹਾਲਤ ਵਿਚ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਪੀੜਤਾ ਨੇ ਇਸ ਗੱਲ ਦਾ ਵਿਰੋਧ ਕੀਤਾ, ਤਾਂ ਡਾਕਟਰ ਨੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਡਾਕਟਰ ਦੀ ਬੇਰਹਿਮੀ ਇੱਥੇ ਹੀ ਨਹੀਂ ਰੁਕੀ - ਉਸ ਨੇ ਔਰਤ ਦੇ ਗੁਪਤ ਅੰਗ ਵਿਚ ਇਕ ਖਾਲੀ ਬੀਅਰ ਦੀ ਬੋਤਲ ਪਾ ਦਿੱਤੀ, ਜਿਸ ਨਾਲ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ, ਪੀੜਤਾ ਕਿਸੇ ਤਰ੍ਹਾਂ ਖ਼ੁਦ ਨੂੰ ਬਚਾ ਕੇ ਉੱਥੋਂ ਭੱਜ ਨਿਕਲੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਬਦਲ ਸਕਦੇ ਨੇ ਸਿਆਸੀ ਸਮੀਕਰਨ
ਉਸ ਨੇ ਗੁਰਦੁਆਰਾ ਸਾਹਿਬ ਵਿਚ ਰਾਤ ਬਿਤਾਈ ਅਤੇ ਅਗਲੇ ਦਿਨ 27 ਜੁਲਾਈ ਨੂੰ, ਉਹ ਪੁਲਸ ਸਟੇਸ਼ਨ ਪਹੁੰਚੀ ਅਤੇ ਪੁਲਸ ਨੂੰ ਸਾਰੀ ਹੱਡਬੀਤੀ ਦੱਸੀ। ਪੁਲਸ ਨੇ ਤੁਰੰਤ ਮਹਿਲਾ ਦੇ ਬਿਆਨ ਦਰਜ ਕਰ ਕੇ ਡਾ. ਸੁਮਿਤ ਸੋਫ਼ਤ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8