ਜ਼ਰੂਰੀ ਖ਼ਬਰ : ਪੰਜਾਬ ਦੇ ''ਸਰਕਾਰੀ ਡਾਕਟਰਾਂ'' ਵੱਲੋਂ ਅੱਜ ਤੋਂ ਇਸ ਤਾਰੀਖ਼ ਤੱਕ ਹੜਤਾਲ ਦਾ ਐਲਾਨ (ਤਸਵੀਰਾਂ)
Monday, Jul 12, 2021 - 12:16 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਅੱਜ ਤੋਂ ਤਿੰਨ ਰੋਜ਼ਾ ਹੜਤਾਲ (12 ਤੋਂ 14 ਜੁਲਾਈ) ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਓ. ਪੀ. ਡੀ. ਸੇਵਾਵਾਂ ਬੰਦ ਰਹਿਣਗੀਆਂ, ਹਾਲਾਂਕਿ ਲੋਕ ਹਿੱਤ 'ਚ ਐਮਰਜੈਂਸੀ ਅਤੇ ਕੋਵਿਡ ਆਦਿ ਸੇਵਾਵਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਡਾਕਟਰਾਂ ਨੇ ਸੂਬਾ ਸਰਕਾਰ ਵੱਲੋਂ ਆਪਣੇ ਮੁੱਦਿਆਂ ਦਾ ਹੱਲ ਨਾ ਕੀਤੇ ਜਾਣ 'ਤੇ 19 ਜੁਲਾਈ ਨੂੰ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਦੱਸਣਯੋਗ ਹੈ ਕਿ ਰੈਵੇਨਿਊ ਅਫ਼ਸਰ ਐਸੋਸੀਏਸ਼ਨ, ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਅਤੇ ਪਟਵਾਰ ਐਸੋਸੀਏਸ਼ਨ ਨੇ ਵੀ ਪੰਜਾਬ ਸਰਕਾਰ ਦੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਨਕਾਰ ਦਿੱਤਾ ਹੈ।
ਇਹ ਵੀ ਪੜ੍ਹੋ : ਝਬਾਲ ਨੇੜੇ ਵਾਪਰੇ ਰੂਹ ਕੰਬਾਊ ਹਾਦਸੇ ਨੇ ਵਿਛਾਏ ਮੌਤ ਦੇ ਸੱਥਰ, 2 ਭਰਾਵਾਂ ਸਣੇ 4 ਨੌਜਵਾਨਾਂ ਦੀ ਮੌਤ
ਇਕ ਬਿਆਨ 'ਚ ਕਿਹਾ ਗਿਆ ਹੈ ਕਿ ਕੋਈ ਵੀ ਅਧਿਕਾਰੀ ਤਨਖ਼ਾਹ ਬਾਰੇ ਸੂਬਾ ਸਰਕਾਰ ਵੱਲੋਂ ਦਿੱਤਾ ਗਿਆ ਕੋਈ ਵੀ ਫਾਰਮ ਨਹੀਂ ਭਰੇਗਾ। ਉਨ੍ਹਾਂ ਪਟਵਾਰੀਆਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਵੀ ਜਲਦ ਭਰਨ ਦੀ ਮੰਗ ਕੀਤੀ।
ਡਾਕਟਰ ਪੰਜਾਬ ਦੇ ਛੇਵੇਂ ਵਿੱਤ ਕਮਿਸ਼ਨ ਦੀਆਂ ਉਨ੍ਹਾਂ ਸਿਫਾਰਿਸ਼ਾਂ ਦਾ ਵਿਰੋਧ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ