ਵੱਡੀ ਖ਼ਬਰ : ਪੰਜਾਬ ਦੇ ''ਡਰੱਗ ਰੈਕਟ'' ਮਾਮਲੇ ਦੀ ਜਲਦੀ ਸੁਣਵਾਈ ਵਾਲੀ ਪਟੀਸ਼ਨ ਮਨਜ਼ੂਰ

Tuesday, Oct 05, 2021 - 12:51 PM (IST)

ਵੱਡੀ ਖ਼ਬਰ : ਪੰਜਾਬ ਦੇ ''ਡਰੱਗ ਰੈਕਟ'' ਮਾਮਲੇ ਦੀ ਜਲਦੀ ਸੁਣਵਾਈ ਵਾਲੀ ਪਟੀਸ਼ਨ ਮਨਜ਼ੂਰ

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ 6 ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ਦੀ ਜਲਦੀ ਸੁਣਵਾਈ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਣ ਜਾ ਰਹੀ ਹੈ। ਪਹਿਲਾਂ ਇਸ ਮਾਮਲੇ ਦੀ ਸੁਣਵਾਈ ਨਵੰਬਰ 'ਚ ਤੈਅ ਕੀਤੀ ਗਈ ਸੀ।

ਇਹ ਵੀ ਪੜ੍ਹੋ : 6 ਘੰਟੇ ਬੰਦ ਰਹਿਣ ਮਗਰੋਂ ਬਹਾਲ ਹੋਈਆਂ ਵਟਸਐਪ, ਇੰਸਟਾਗ੍ਰਾਮ ਤੇ ਫੇਸਬੁੱਕ ਦੀਆਂ ਸੇਵਾਵਾਂ, CEO ਨੇ ਮੰਗੀ ਮੁਆਫ਼ੀ

ਇਸ ਕੇਸ ਦੀ ਜਲਦੀ ਸੁਣਵਾਈ ਸਬੰਧੀ ਵਕੀਲ ਨਵਕਿਰਣ ਸਿੰਘ ਨੇ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਏ. ਐੱਸ. ਮਸੀਹ 'ਤੇ ਆਧਾਰਿਤ ਬੈਂਚ ਵੱਲੋਂ ਕੀਤੀ ਜਾਵੇਗੀ। ਇਸ ਸੁਣਵਾਈ ਦੌਰਾਨ ਐਸ. ਟੀ. ਐੱਫ. ਦੀ ਸੀਲਬੰਦ ਰਿਪੋਰਟ ਖੁੱਲ੍ਹਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਸਾਹਨੇਵਾਲ 'ਚ ਜਵਾਨ ਮੁੰਡੇ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ, ਬਾਂਹ 'ਚ ਲੱਗੀ ਮਿਲੀ ਸਰਿੰਜ

ਦੱਸਣਯੋਗ ਹੈ ਕਿ ਮੰਗਲਵਾਰ ਸਵੇਰੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਕੇ ਕਿਹਾ ਸੀ ਕਿ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ ਕਰੀਬ ਢਾਈ ਸਾਲ ਸੀਲਬੰਦ ਰਹਿਣ ਤੋਂ ਬਾਅਦ ਖੁੱਲ੍ਹਣ ਜਾ ਰਹੀ ਹੈ।

ਇਹ ਵੀ ਪੜ੍ਹੋ : STF ਦੀ ਸੀਲਬੰਦ ਰਿਪੋਰਟ 'ਤੇ ਨਵਜੋਤ ਸਿੱਧੂ ਦਾ ਟਵੀਟ, 'ਅੱਜ ਖੁੱਲ੍ਹਣਗੇ ਨਸ਼ਾ ਕਾਰੋਬਾਰੀਆਂ ਦੇ ਭੇਤ'

ਉਨ੍ਹਾਂ ਕਿਹਾ ਸੀ ਕਿ ਇਹ ਰਿਪੋਰਟ ਨਸ਼ੇ ਦੇ ਕਾਰੋਬਾਰੀਆਂ ਦਾ ਭੇਤ ਖੋਲ੍ਹੇਗੀ। ਨਵਜੋਤ ਸਿੱਧੂ ਨੇ ਕਿਹਾ ਸੀ ਕਿ ਅਦਾਲਤ ਵੱਲੋਂ ਨਸ਼ਾ ਕਾਰੋਬਾਰੀਆਂ ਦੇ ਨਾਂ ਨਸ਼ਰ ਕਰਨ 'ਤੇ ਇਹ ਪੰਜਾਬ ਦੀ ਪੀੜਤ ਜਵਾਨੀ ਅਤੇ ਦੁਖੀ ਮਾਵਾਂ ਦੀ ਪਹਿਲੀ ਜਿੱਤ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News