ਪੰਜਾਬ 'ਚ ਡਰੱਗਜ਼ ਮਾਮਲੇ ਦੇ ਦੋਸ਼ੀ ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਰਾਹਤ, ਜਾਣੋ ਕੀ ਹੈ ਕਾਰਨ
Friday, Jun 16, 2023 - 04:38 PM (IST)

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ਦੇ ਸਰਗਨਾ ਜਗਦੀਸ਼ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦਰਅਸਲ ਜਗਦੀਸ਼ ਭੋਲਾ ਦੀ ਮਾਂ ਦੀ 8 ਜੂਨ ਨੂੰ ਮੌਤ ਹੋ ਗਈ ਸੀ। ਇਸ ਦੇ ਮੱਦੇਨਜ਼ਰ ਧਾਰਮਿਕ ਰਸਮਾਂ ਪੂਰੀਆਂ ਕਰਨ ਦੇ ਨਾਲ ਹੀ ਮਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹਾਈਕੋਰਟ ਨੇ ਜਗਦੀਸ਼ ਭੋਲਾ ਨੂੰ 19 ਜੂਨ ਤੱਕ ਦੀ ਮੋਹਲਤ ਦਿੱਤੀ ਹੈ।
ਇਹ ਵੀ ਪੜ੍ਹੋ : 'ਡਾਕੂ ਹਸੀਨਾ' ਕਰਵਾ ਚੁੱਕੀ ਹੈ 3 ਵਿਆਹ, ਗੁਆਂਢੀਆਂ ਨੇ ਦੱਸੀ ਹੁਣ ਤੱਕ ਦੀ ਸਾਰੀ ਕਹਾਣੀ
ਅਦਾਲਤ ਵੱਲੋਂ ਅੱਜ ਤੋਂ 18 ਜੂਨ ਤੱਕ ਸ੍ਰੀ ਕੀਰਤਪੁਰ ਸਾਹਿਬ 'ਚ ਅਖੰਡ ਪਾਠ ਦੇ ਭੋਗ ਅਤੇ 19 ਜੂਨ ਨੂੰ ਅਸਥੀਆਂ ਦੇ ਵਿਸਰਜਨ 'ਚ ਸ਼ਾਮਲ ਹੋਣ ਦੀ ਭੋਲਾ ਨੂੰ ਇਜਾਜ਼ਤ ਦਿੱਤੀ ਹੈ ਪਰ ਉਸ ਨੂੰ ਪੁਲਸ ਹਿਰਾਸਤ 'ਚ ਰਹਿੰਦੇ ਹੋਏ ਹੀ ਸਾਰੀਆਂ ਰਸਮਾਂ ਪੂਰੀਆਂ ਕਰਨੀਆਂ ਪੈਣਗੀਆਂ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪਰਨੀਤ ਕੌਰ ਨੇ ਭਾਜਪਾ 'ਚ ਜਾਣ ਦਾ ਬਣਾਇਆ ਮੂਡ, ਜਲਦ ਹੋ ਸਕਦੀ ਹੈ Entry
ਦੱਸਣਯੋਗ ਹੈ ਕਿ ਜਗਦੀਸ਼ ਭੋਲਾ ਇਕ ਅੰਤਰਰਾਸ਼ਟਰੀ ਪਹਿਲਵਾਨ ਅਤੇ ਅਰਜੁਨ ਐਵਾਰਡ ਜੇਤੂ ਰਿਹਾ ਹੈ। ਉਹ ਪੰਜਾਬ ਪੁਲਸ 'ਚ ਡੀ. ਐੱਸ. ਪੀ. ਦੇ ਅਹੁਦੇ 'ਤੇ ਭਰਤੀ ਹੋਇਆ ਸੀ। ਸਾਲ 2013 'ਚ ਭੋਲਾ ਖ਼ਿਲਾਫ਼ 6 ਹਜ਼ਾਰ ਕਰੋੜ ਰੁਪਏ ਦੇ ਡਰੱਗ ਮਾਮਲੇ ਦਾ ਪਰਦਾਫਾਸ਼ ਹੋਇਆ ਸੀ, ਜਿਸ ਤੋਂ ਬਾਅਦ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਦੋਂ ਤੋਂ ਉਹ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ