ਔਜਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ (ਵੀਡੀਓ)
Sunday, Jul 08, 2018 - 06:54 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ)— ਪੰਜਾਬ 'ਚ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਮੁਹਿੰਮ ਤਹਿਤ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਆਪਣੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ 'ਚ ਮਿਲਣ ਲਈ ਪਹੁੰਚੇ। ਨਸ਼ਾ ਛੱਡਣ ਦਾ ਵਾਅਦਾ ਕਰਨ ਵਾਲੇ ਨੌਜਵਾਨਾਂ ਨੂੰ ਔਜਲਾ ਦੇ ਨਾਲ ਵਿਧਾਇਕ ਸੁਨੀਲ ਦੱਤੀ ਅਤੇ ਹੋਰ ਐਨਜੀਓ ਦੇ ਵੀ ਕਈ ਮੈਂਬਰ ਮਿਲਣ ਪਹੁੰਚੇ। ਇਸ ਮੌਕੇ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਲਈ ਲਾਇਬ੍ਰੇਰੀ ਬਣਾਈ ਗਈ ਹੈ।
ਜਿੱਥੇ ਪਿਛਲੇ ਸਮੇਂ ਦੌਰਾਨ ਪੰਜਾਬ 'ਚ ਨਸ਼ਿਆਂ ਨਾਲ ਕਈ ਨੌਜਵਾਨਾਂ ਦੇ ਮਰਨ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਨੇ, ਓਥੇ ਹੀ ਬਹੁਤ ਸਾਰੇ ਅਜਿਹੇ ਨੌਜਵਾਨ ਵੀ ਹਨ, ਜੋ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਨਿਕਲਣ ਲਈ ਕੋਸ਼ਿਸ਼ ਕਰ ਰਹੇ ਹਨ।