ਔਰਤ ਦੀ ਮੌਤ ਦਾ ਸਬੱਬ ਬਣੀ ਚੁੰਨੀ! ਹੈਰਾਨ ਕਰੇਗਾ ਪੂਰਾ ਮਾਮਲਾ
Tuesday, Dec 10, 2024 - 03:14 PM (IST)
ਹੁਸ਼ਿਆਰਪੁਰ (ਅਮਰੀਕ): ਹੁਸ਼ਿਆਰਪੁਰ ਵਿਚ ਚੁੰਨੀ ਇਕ ਔਰਤ ਦੀ ਮੌਤ ਦਾ ਸਬੱਬ ਬਣ ਗਈ। ਦਰਅਸਲ, ਉਕਤ ਔਰਤ ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਸਥਿਤ ਨੰਗਲ ਸ਼ਹੀਦਾਂ ਵਿਖੇ ਬੰਦ ਪਏ ਟੋਲ ਪਲਾਜ਼ਾ ਨੇੜੇ ਗੰਨੇ ਦਾ ਰੱਸ ਦਾ ਵੇਲਣਾ ਚਲਾਉਂਦੀ ਸੀ। ਅੱਜ ਅਚਾਨਕ ਉਸ ਦੀ ਚੁੰਨੀ ਗੰਨੇ ਦੇ ਰੱਸ ਵਾਲੇ ਵੇਲਣੇ ਵਿਚ ਆ ਗਈ, ਜਿਸ ਕਰਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ
ਮ੍ਰਿਤਕ ਮਹਿਲਾ ਦੀ ਪਛਾਣ ਯਮਨੋਤਰੀ ਪਤਨੀ ਲਕਸ਼ਮੀ ਸ਼ੰਕਰ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੰਦ ਪਏ ਟੋਲ ਪਲਾਜ਼ਾ ਨੇੜੇ ਇਕ ਮਹਿਲਾ ਦੀ ਮੌਤ ਹੋ ਗਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਰੱਸ ਦੇ ਵੇਲਣੇ 'ਚ ਮਹਿਲਾ ਦੀ ਚੁੰਨੀ ਆ ਜਾਣ ਕਾਰਨ ਉਸ ਦਾ ਗਲਾ ਘੁੱਟਿਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਲਿਆਂਦਾ ਗਿਆ ਪੰਜਾਬ
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਹਿਲਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦਾ ਪਤੀ ਉੱਤਰ ਪ੍ਰਦੇਸ਼ ਵਿਚ ਆਪਣੇ ਪਿੰਡ ਗਿਆ ਹੋਇਆ ਹੈ। ਪੁਲਸ ਵੱਲੋਂ ਮਾਮਲੇ ਵਿਚ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8