ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ
Sunday, Oct 11, 2026 - 10:48 AM (IST)
ਜਲੰਧਰ/ਚੰਡੀਗੜ੍ਹ- ਪੰਜਾਬ 'ਚ ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਲਈ ਹੈ। ਅੱਜ ਸਵੇਰੇ ਤੋਂ ਹੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਹਨ੍ਹੇਰੀ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੀਂਹ ਤੋਂ ਬਾਅਦ ਮੌਸਮ 'ਚ ਹਲਕੀ ਠੰਢਕ ਵੀ ਮਹਿਸੂਸ ਕੀਤੀ ਜਾ ਰਹੀ ਹੈ। ਸਵੇਰੇ-ਸਵੇਰੇ ਅਸਮਾਨ 'ਤੇ ਸੰਘਣੇ ਕਾਲੇ ਬੱਦਲ ਛਾਉਣ ਕਾਰਨ ਦਿਨ ਵੇਲੇ ਹੀ ਸ਼ਾਮ ਵਰਗਾ ਮਾਹੌਲ ਬਣ ਗਿਆ। ਕਈ ਥਾਵਾਂ 'ਤੇ ਇੰਨਾ ਹਨ੍ਹੇਰਾ ਛਾ ਗਿਆ ਕਿ ਵਾਹਨ ਚਾਲਕਾਂ ਨੂੰ ਦਿਨ ਵੇਲੇ ਹੀ ਆਪਣੀਆਂ ਗੱਡੀਆਂ ਦੀਆਂ ਲਾਈਟਾਂ ਜਗਾ ਕੇ ਚੱਲਣਾ ਪਿਆ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨ ਇਸੇ ਤਰ੍ਹਾਂ ਬੱਦਲਵਾਈ ਅਤੇ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।
ਇਹ ਵੀ ਪੜ੍ਹੋ-ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ ਕਰ ਲਈ ਖੁਦਕੁਸ਼ੀ
ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਸਵੇਰ ਅਤੇ ਰਾਤਾਂ ਠੰਢੀਆਂ ਮਹਿਸੂਸ ਹੋਣ ਲੱਗੀਆਂ ਹਨ।
ਇਹ ਵੀ ਪੜ੍ਹੋ- ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
ਆਉਣ ਵਾਲੇ 3 ਦਿਨਾਂ ਦਾ ਮੌਸਮ
12 ਅਕਤੂਬਰ ਨੂੰ ਸੂਬੇ ਦੇ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਰੂਪਨਗਰ ‘ਚ ਗਰਜ-ਚਮਕ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 13 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਨੂੰ ਛੱਡ ਕੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
14, 15 ਅਕਤੂਬਰ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਾਕ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
