ਪੰਜਾਬ ਸਣੇ ਉੱਤਰ ਭਾਰਤ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

06/13/2023 6:46:39 PM

ਜਲੰਧਰ : ਪੰਜਾਬ, ਚੰਡੀਗੜ੍ਹ, ਹਿਮਾਚਲ, ਹਰਿਆਣਾ, ਦਿੱਲੀ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਡੋਡਾ ਜੰਮੂ ਕਸ਼ਮੀਰ ਦੱਸਿਆ ਜਾ ਰਿਹਾ ਹੈ। ਇਹ ਝਟਕੇ 1.33 ਮਿੰਟ ’ਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਆ ਗਏ। ਭਾਰਤ ਦੇ ਕਈ ਹਿੱਸਿਆਂ ਤੋਂ ਇਲਾਵਾ ਚੀਨ ਅਤੇ ਪਾਕਿਸਤਾਨ ਵਿਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਡੋਡਾ ਜੰਮੂ ਕਸ਼ਮੀਰ ਹੈ। ਜਦਕਿ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਫਿਲਹਾਲ ਅਜੇ ਤਕ ਕਿਸੇ ਪਾਸਿਓਂ ਭੂਚਾਲ ਕਾਰਣ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। 

ਇਹ ਵੀ ਪੜ੍ਹੋ : ਟ੍ਰਾਂਸਪੋਰਟ ਵਿਭਾਗ ਦਾ ਸਖ਼ਤ ਕਦਮ, ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

28 ਮਈ ਨੂੰ ਵੀ ਮਹਿਸੂਸ ਕੀਤੇ ਗਏ ਸੀ ਭੂਚਾਲ ਦੇ ਝਟਕੇ

ਇਸ ਤੋਂ ਪਹਿਲਾਂ ਜਲੰਧਰ ਵਿਖੇ 28 ਮਈ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਹ ਝਟਕੇ ਸਵੇਰੇ ਲਗਭਗ 11.23 ’ਤੇ ਮਹਿਸੂਸ ਕੀਤੇ ਗਏ ਹਨ। ਜਲੰਧਰ ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਸਨ। ਉਸ ਸਮੇਂ ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਖੇਤਰ ਅਫਗਾਨਿਸਤਾਨ ਦੱਸਿਆ ਗਿਆ ਸੀ। ਜਿੱਥੇ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.2 ਰਿਕਾਰਡ ਕੀਤੀ ਗਈ ਸੀ। 

ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪੰਜ ਨੌਜਵਾਨਾਂ ਨੇ ਜਿਊਲਰ ਨੂੰ ਮਾਰੀ ਗੋਲ਼ੀ, ਲੁੱਟ ਕੇ ਲੈ ਗਏ ਦੁਕਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

Gurminder Singh

This news is Content Editor Gurminder Singh