ਕੋਰੋਨਾ ਕਾਲ ''ਚ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫਰਮਾਨ

Wednesday, Sep 09, 2020 - 06:13 PM (IST)

ਕੋਰੋਨਾ ਕਾਲ ''ਚ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫਰਮਾਨ

ਚੰਡੀਗੜ੍ਹ: ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਸਬੰਧ 'ਚ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆ ਨੂੰ ਲਿਖੇ ਪੱਤਰ 'ਚ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਦਾਖ਼ਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ।

ਇਹ ਵੀ ਪੜ੍ਹੋ:  ਦਾਜ ਦੇ ਲੋਭੀਆਂ ਦੀਆਂ ਘਿਨੌਣੀਆਂ ਕਰਤੂਤਾਂ ਨੂੰ ਨੂੰਹ ਨੇ ਕੀਤਾ ਜੱਗ-ਜਾਹਿਰ, ਬਿਆਨ ਕੀਤਾ ਦਰਦ

ਬੁਲਾਰੇ ਅਨੁਸਾਰ ਸਿੱਖਿਆ ਸਕੱਤਰ ਨੇ ਆਪਣੇ ਪੱਤਰ ਵਿੱਚ ਸਕੂਲ ਮੁਖੀਆ ਨੂੰ ਨਿਰਦੇਸ਼ ਦਿੱਤੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੇ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ 'ਤੇ ਦਾਖ਼ਲਾ ਦੇਣ ਲਈ ਸਕੂਲ ਮੁਖੀਆ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ੍ਹਾਈ ਦੇ ਸਬੰਧ ਵਿੱਚ ਲਿਖਤੀ ਤੌਰ 'ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ:  2 ਬੱਚਿਆਂ ਦੀ ਮਾਂ ਦਾ ਪਿਆਰ ਨਾ ਚੜਿਆ ਪ੍ਰਵਾਨ ਤਾਂ ਪ੍ਰੇਮੀ ਨਾਲ ਮਿਲ ਚੁੱਕਿਆ ਖ਼ੌਫਨਾਕ ਕਦਮ


author

Shyna

Content Editor

Related News