ਚੰਗੀ ਖ਼ਬਰ : ਪੰਜਾਬ ਸਿੱਖਿਆ ਵਿਭਾਗ ''ਚ ਨਿਕਲੀਆਂ 750 ਨੌਕਰੀਆਂ, ਜਾਣੋ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼

Friday, Apr 02, 2021 - 03:41 PM (IST)

ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਅਧੀਨ ਸੇਵਾਵਾਂ ਚੋਣ ਬੋਰਡ ਦੇ  ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਕੀਤਾ। ਉਨ੍ਹਾਂ ਨੇ ਦੱਸਿਆ ਕਿ ਬੋਰਡ ਦੀ 25 ਮਾਰਚ ਨੂੰ ਹੋਈ ਮੀਟਿੰਗ ਵਿੱਚ 2280 ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ। ਇਸ ਦੇ ਪਹਿਲੇ ਪੜਾਅ ਵੱਜੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਹੇਠ ਪੰਜਾਬ ਵਿੱਚ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿਚ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਭਰਨ ਲਈ 5 ਅਪ੍ਰੈਲ ਤੋਂ ਆਨਲਾਈਨ ਅਰਜ਼ੀਆਂ ਲੈਣ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ 'ਵੀਕੈਂਡ ਲਾਕਡਾਊਨ' ਲਾਉਣ ਦੀ ਤਿਆਰੀ, ਕੈਪਟਨ ਨੇ ਲਾਈਵ ਹੁੰਦਿਆਂ ਕੀਤਾ ਇਸ਼ਾਰਾ

ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 26 ਅਪ੍ਰੈਲ ਰੱਖੀ ਗਈ ਹੈ ਤੇ ਫ਼ੀਸ 29 ਅਪ੍ਰੈਲ ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਨੀਤੀ ਤਹਿਤ ਬੋਰਡ ਵੱਲੋਂ ਜਲਦੀ ਹੀ ਹੋਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਇਸ ਵਿੱਚ ਜੇਲ੍ਹ ਵਿਭਾਗ ਵਿੱਚ ਵਾਰਡਨ ਅਤੇ ਮੈਟਰਨ ਦੀਆਂ 847 ਅਸਾਮੀਆਂ,  ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫ਼ਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਵਿਭਾਗ ਵਿੱਚ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫ਼ਸਰ ਦੀਆਂ 27 ਅਸਾਮੀਆਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਸਮਰਾਲਾ 'ਚ ਵਾਪਰੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਘਟਨਾ, ਚੱਲਦੀ ਟਰੇਨ 'ਚੋਂ ਬਾਹਰ ਡਿਗੀ ਮਾਸੂਮ ਬੱਚੀ (ਤਸਵੀਰਾਂ)

ਰਮਨ ਬਹਿਲ ਨੇ ਦੱਸਿਆ ਕਿਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ 'ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟ੍ਰਿਕ, ਵੀਡੀਓਗ੍ਰਾਫੀ ਆਦਿ ਦੀ ਮਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਤੋਂ ਚੰਡੀਗੜ੍ਹ ਲਈ ਵੀ ਮੁਫ਼ਤ ਸਫ਼ਰ ਕਰ ਸਕਣਗੀਆਂ 'ਬੀਬੀਆਂ', ਹੈਲਪਲਾਈਨ ਨੰਬਰ ਜਾਰੀ

ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੋਰਡ ਵੱਲੋਂ ਉਕਤ ਅਸਾਮੀਆਂ ਦੀ ਭਰਤੀ ਸਬੰਧੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਡਟਵੀਂ ਮਿਹਨਤ ਕਰਨ ਤਾਂ ਜੋ ਉਮੀਦਵਾਰਾਂ ਦਾ ਆਪਣਾ ਅਤੇ ਸੂਬੇ ਦਾ ਭਵਿੱਖ ਰੌਸ਼ਨ ਹੋ ਸਕੇ।
ਨੋਟ : ਪੰਜਾਬ ਸਕੂਲ ਸਿੱਖਿਆ ਵਿਭਾਗ 'ਚ ਨਿਕਲੀਆਂ ਨੌਕਰੀਆਂ ਬਾਰੇ ਦਿਓ ਆਪਣੀ ਰਾਏ


Babita

Content Editor

Related News