ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਜਲੰਧਰ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ
Monday, Apr 07, 2025 - 03:16 PM (IST)

ਜਲੰਧਰ - ਸੂਬੇ ਵਿੱਚ ਸਿੱਖਿਆ ਦੇ ਖੇਤਰ 'ਚ ਇਕ ਨਵਾਂ ਇਤਿਹਾਸ ਸਿਰਜਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ, ਮੰਤਰੀਆਂ ਅਤੇ ਵਿਧਾਇਕਾਂ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਕਈ ਸਰਕਾਰੀ ਸਕੂਲਾਂ ਦਾ ਉਦਘਾਟਨ ਕੀਤਾ। ਇਸ ਮੁਹਿੰਮ ਦੇ ਪਹਿਲੇ ਦਿਨ ਲਗਭਗ 35 ਸਕੂਲਾਂ ਵਿਚ 2.35 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਆਧੁਨਿਕ ਸਹੂਲਤਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਮੋਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਵਿਧਾਇਕ ਇੰਦਰਜੀਤ ਕੌਰ ਮਾਨ ਨੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਅਧਿਕਾਰੀਆਂ 'ਚ ਹਲਚਲ, ਮਿਲਿਆ ਨਵਾਂ DCP, ਇਸ ਅਫ਼ਸਰ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਇਨ੍ਹਾਂ ਵਿੱਚ ਨਵੇਂ ਕਲਾਸਰੂਮ, ਪਖਾਨੇ, ਚਾਰਦੀਵਾਰੀ, ਕਲੱਸਟਰ ਰੂਮ ਆਦਿ ਸਮੇਤ ਵੱਖ-ਵੱਖ ਕੰਮ ਸ਼ਾਮਲ ਹਨ। ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...
ਉਨ੍ਹਾਂ ਕਿਹਾ ਕਿ ਇਹ ਆਧੁਨਿਕੀਕਰਨ ਪ੍ਰਾਜੈਕਟ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਾਮਲੇ ਵਿੱਚ ਨਿੱਜੀ ਸਕੂਲਾਂ ਨਾਲੋਂ ਅੱਗੇ ਵਧਾਉਣਗੇ। ਇਸ ਦੌਰਾਨ ਮਾਪਿਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਮਿਸ਼ਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਜੋ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਪਹਿਲਾਂ ਕਦੇ ਨਹੀਂ ਸਨ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਜਾ ਰਹੇ ਬੀ-ਟੈੱਕ ਦੇ ਵਿਦਿਆਰਥੀਆਂ ਨਾਲ ਰੂਹ ਕੰਬਾਊ ਹਾਦਸਾ, ਦੋ ਦੋਸਤਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e