ਪੰਜਾਬ ''ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

Thursday, Nov 07, 2024 - 11:50 AM (IST)

ਪੰਜਾਬ ''ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਲੁਧਿਆਣਾ (ਗਣੇਸ਼): ਲੁਧਿਆਣਾ ਵਿਚ ਬਜ਼ੁਰਗ ਵਿਅਕਤੀ ਦਾ ਕਤਲ ਹੋ ਗਿਆ। ਬਜ਼ੁਰਗ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਤੇ ਫ਼ਿਰ ਉਸ ਨੂੰ ਸੜਕ 'ਤੇ ਸੁੱਟ ਕੇ ਚਲੇ ਗਏ। ਇਸ ਦੌਰਾਨ ਉਸ ਦੀ ਪੈਂਟ ਵੀ ਅੱਧੀ ਉਤਰੀ ਹੋਈ ਸੀ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਬਜ਼ੁਰਗ ਦੇ ਹੱਥ ਵਿਚ 500 ਰੁਪਏ ਦਾ ਨੋਟ ਵੀ ਸੀ। ਬਜ਼ੁਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ ਵਾਸੀ ਨਿਊ ਸ਼ਿਵਪੁਰੀ ਸੰਤੋਖ ਨਗਰ ਵਜੋਂ ਹੋਈ ਹੈ ਤੇ ਉਸ ਦੀ ਉਮਰ 68 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਹ ਬਿਜਲੀ ਰਿਪੇਅਰ ਦਾ ਕੰਮ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਲੀਡਰਾਂ ਨੂੰ ਚੇਤਾਵਨੀ! ਹੋ ਸਕਦੇ ਨੇ ਬਰਖ਼ਾਸਤ

ਜਾਣਕਾਰੀ ਮੁਤਾਬਕ ਨਰਿੰਦਰ ਕੁਮਾਰ ਘਰੋਂ ਕੰਮ 'ਤੇ ਗਿਆ ਸੀ, ਪਰ ਸ਼ਾਮ ਤਕ ਘਰ ਨਹੀਂ ਪਰਤਿਆ। ਸ਼ਾਮ ਨੂੰ ਕੁਝ ਅਣਪਛਾਤੇ ਲੋਕ ਉਸ ਨੂੰ ਇਕ ਕਾਰ ਵਿਚ ਦਾਣਾ ਮੰਡੀ ਨੇੜੇ ਸੜਕ 'ਤੇ ਸੁੱਟ ਕੇ ਭੱਜ ਗਏ। ਇਸ ਵੇਲੇ ਬਜ਼ੁਰਗ ਦਰਦ ਨਾਲ ਤੜਫ਼ ਰਿਹਾ ਸੀ। ਰਾਹਗੀਰਾਂ ਨੇ ਬਜ਼ੁਰਗ ਦੀ ਆਵਾਜ਼ ਸੁਣੀ ਤਾਂ ਉਹ ਉਸ ਦੀ ਮਦਦ ਲਈ ਪਹੁੰਚੇ। ਰਾਹਗੀਰਾਂ ਮੁਤਾਬਕ ਉਸ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਰਾਹਗੀਰਾਂ ਨੇ ਇਸ ਦੀ ਸੂਚਨਾ ਉਸ ਦੇ ਪਰਿਵਾਰ ਨੂੰ ਦਿੱਤੀ। ਐਂਬੂਲੈਂਸ ਰਾਹੀਂ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਟ੍ਰੈਫ਼ਿਕ ਪੁਲਸ ਵੱਲੋਂ ਐਡਵਾਇਜ਼ਰੀ ਜਾਰੀ, ਇਨ੍ਹਾਂ ਰਸਤਿਆਂ 'ਤੇ ਜਾਣ ਤੋਂ ਕਰੋ ਗੁਰੇਜ਼

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਲੇਮ ਟਾਬਰੀ ਦੇ SHO ਬਿਟਨ ਕੁਮਾਰ ਆਪਣੀ ਟੀਮ ਸਮੇਤ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਮੁਰਦਾਘਰ ਵਿਚ ਜਾ ਕੇ ਬਜ਼ੁਰਗ ਵਿਅਕਤੀ ਦੀ ਲਾਸ਼ ਦਾ ਮੁਆਇਣਾ ਕਰਨ ਮਗਰੋਂ ਦੱਸਿਆ ਕਿ ਉਸ ਦੇ ਸਿਰ ਸਮੇਤ ਸਰੀਰ ਦੇ ਹੋਰ ਹਿੱਸਿਆਂ ਵਿਚ ਸੱਟਾਂ ਦੇ ਨਿਸ਼ਾਨ ਸਨ। ਉਨ੍ਹਾਂ ਨੇ ਕਿਹਾ ਕਿ ਫ਼ਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News