ਪੰਜਾਬ ''ਚ ਵੱਡੀ ਵਾਰਦਾਤ! ਬਜ਼ੁਰਗ ਦਾ ਗੋਲ਼ੀ ਮਾਰ ਕੇ ਕਤਲ
Thursday, Dec 12, 2024 - 01:16 PM (IST)
ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਹਵਾਸ ਤੋਂ ਖਾਸੀ ਰੋਡ 'ਤੇ ਬੁੱਧਵਾਰ ਨੂੰ 2 ਭਾਈਵਾਲਾਂ ਵਿਚਾਲੇ ਹੋਈ ਤਕਰਾਰਬਾਜ਼ੀ ਮਗਰੋਂ ਦੋਹਾਂ ਧਿਰਾਂ ਵੱਲੋਂ ਇਕ ਦੂਜੇ 'ਤੇ ਗੋਲ਼ੀਆਂ ਚਲਾਈਆਂ ਗਈਆਂ ਸਨ। ਇਸ ਦੌਰਾਨ ਇਕ ਵਿਅਕਤੀ ਸੁਖਜੀਤ ਸਿੰਘ ਬੱਬੂ ਦੇ ਸਿਰ ਵਿਚ ਗੋਲ਼ੀ ਲੱਗੀ ਸੀ। ਉਸ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇੱਥੇ ਇਲਾਜ ਦੌਰਾਨ ਸੁਖਜੀਤ ਸਿੰਘ ਬੱਬੂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਰਾਧੇਸ਼ਾਮ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਸੁਖਜੀਤ ਸਿੰਘ ਬੱਬੂ ਦੇ ਦੋਸਤ ਕੁਲਵਿੰਦਰ ਸਿੰਘ ਪੁੱਤਰ ਸ਼ਰਨਜੀਤ ਸਿੰਘ ਵਾਸੀ ਖਾਸੀ ਕਲਾ ਦੀ ਸ਼ਿਕਾਇਤ 'ਤੇ ਮੁਲਜ਼ਮ ਸੁਖਦੇਵ ਸਿੰਘ ਪੱਪਾ, ਨਵਤੇਜ ਸਿੰਘ ਤੇਜੀ, ਦਮਨਪ੍ਰੀਤ ਸਿੰਘ ਦਮਨ, ਇਕਬਾਲ ਇੰਦਰ ਸਿੰਘ ਅਕਾਲੀ ਤੇ ਜਗਤਾਰ ਸਿੰਘ ਸਾਰੇ ਵਾਸੀ ਖਾਸੀ ਕਲਾ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਖੜ੍ਹੀ ਹੋਈ ਵੱਡੀ ਸਮੱਸਿਆ! 7 ਦਿਨ ਬੰਦ ਰਹਿ ਸਕਦੀ ਹੈ ਬਿਜਲੀ
ਜਾਂਚ ਅਧਿਕਾਰੀ ਨੇ ਦੱਸਿਆ ਕਿ ਦੂਜੀ ਧਿਰ ਦਾ ਸੁਖਦੇਵ ਸਿੰਘ ਪੱਪਾ ਸੀ.ਐੱਮ.ਸੀ. ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਫ਼ਿਲਹਾਲ ਪੁਲਸ ਨੇ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8