ਅਮਲੋਹ ਤੋਂ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਤੇ ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ ਪਿੱਛੇ

Thursday, Mar 10, 2022 - 09:45 AM (IST)

ਅਮਲੋਹ ਤੋਂ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਤੇ ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ ਪਿੱਛੇ

ਜਲੰਧਰ (ਬਿਊਰੋ)– ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਚ ਪਿੱਛੇ ਚੱਲ ਰਹੇ ਹਨ। ਉਨ੍ਹਾਂ ਦੇ ਹਲਕੇ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਗੁਰਿੰਦਰ ਸਿੰਘ ਗੈਰੀ ਅੱਗੇ ਚੱਲ ਰਹੇ ਹਨ।

ਉਥੇ ਖੰਨਾ ਤੋਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਪਿੱਛੇ ਚੱਲ ਰਹੇ ਹਨ। ਖੰਨਾ ਤੋਂ ਆਮ ਆਦਮੀ ਪਾਰਟੀ ਦੇ ਤਰੁਣਪ੍ਰੀਤ ਸਿੰਘ ਸੋਂਦ ਅੱਗੇ ਚੱਲ ਰਹੇ ਹਨ।

ਹਾਲਾਂਕਿ ਡੇਰਾ ਬਾਬਾ ਨਾਨਕ ਤੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਗੇ ਚੱਲ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੂੰ ਗਿਣਤੀ ’ਚ ਹੁਣ ਤਕ 2907 ਵੋਟਾਂ ਮਿਲੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦੱਲ ਦੇ ਰਵੀਕਰਨ ਸਿੰਘ ਕਾਹਲੋਂ 2571 ਵੋਟਾਂ ਨਾਲ ਤੀਜੇ ਨੰਬਰ ’ਤੇ ਹਨ। ਉਥੇ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ 1421 ਵੋਟਾਂ ਨਾਲ ਤੀਜੇ ਨੰਬਰ ’ਤੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News