ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ 'ਪ੍ਰੈੱਸ ਕਾਨਫਰੰਸ', ਦਿੱਤੀ ਅਹਿਮ ਜਾਣਕਾਰੀ

Tuesday, Sep 14, 2021 - 03:12 PM (IST)

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ 'ਪ੍ਰੈੱਸ ਕਾਨਫਰੰਸ', ਦਿੱਤੀ ਅਹਿਮ ਜਾਣਕਾਰੀ

ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਤਿਆਰੀਆਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਬੂਥਾਂ 'ਤੇ ਵੀ. ਵੀ. ਪੈਟ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋਈਆਂ ਪ੍ਰੀਖਿਆਵਾਂ ਦੇ ਪੇਪਰ 'ਲੀਕ', ਕੀਤੀ ਗਈ ਸ਼ਿਕਾਇਤ

ਉਨ੍ਹਾਂ ਦੱਸਿਆ ਕਿ ਪੰਜਾਬ 'ਚ 24 ਹਜ਼ਾਰ ਤੋਂ ਵੀ ਵੱਧ ਪੋਲਿੰਗ ਬੂਥ ਹਨ ਅਤੇ ਪੰਜਾਬ ਕੋਲ ਲੋੜ ਤੋਂ ਵੱਧ ਮਸ਼ੀਨਾਂ ਹਨ। ਐਸ. ਕਰੁਣਾ ਰਾਜੂ ਨੇ ਕਿਹਾ ਕਿ ਪੰਜਾਬ ਨੂੰ ਕੁੱਝ ਰਿਜ਼ਰਵ ਮਸ਼ੀਨਾਂ ਦੀ ਵੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਪਹਿਲਾਂ ਪੋਲਿੰਗ ਬੂਥਾਂ ਦੀ ਗਿਣਤੀ 23211 ਸੀ, ਜੋ ਕਿ ਰੈਸ਼ਨੇਲਾਈਜ਼ੇਸ਼ਨ ਸਿਸਟਮ ਅਪਨਾਉਣ ਤੋਂ ਉਪਰੰਤ ਹੁਣ ਵੱਧ ਕੇ 24689 ਹੋ ਗਈ ਹੈ।

ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ, ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਖ਼ਤਮ ਕੀਤੀ ਜ਼ਿੰਦਗੀ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ 'ਚ ਬਣਾਏ ਗਏ ਈ. ਵੀ. ਐਮ. ਵੇਅਰਹਾਊਸਾਂ 'ਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ 'ਚ ਇਹ ਈ. ਵੀ. ਐਮ. ਮਸ਼ੀਨਾਂ ਸੀਲ ਬੰਦ ਕਰਰਕੇ ਰੱਖੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੇਅਰਹਾਊਸਾਂ 'ਤੇ ਸੀ. ਸੀ. ਟੀ. ਵੀ. ਅਤੇ ਪੁਲਸ ਗਾਰਦ ਲੱਗੀ ਹੋਈ ਹੈ। ਕੋਵਿਡ ਸਥਿਤੀ ਦਾ ਨੋਟਿਸ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਮੁਕੰਮਲ ਪ੍ਰਬੰਧ ਕੀਤੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News