ਪੰਜਾਬ ਵਿਧਾਨ ਸਭਾ ਚੋਣਾਂ 2022 : 2017 ਦੇ ਮੁਕਾਬਲੇ ਜਾਣੋ ਕਿੰਨੀ ਤੇਜ਼ੀ ਨਾਲ ਪੈ ਰਹੀ ਹੈ ਵੋਟ

Sunday, Feb 20, 2022 - 01:30 PM (IST)

ਪੰਜਾਬ ਵਿਧਾਨ ਸਭਾ ਚੋਣਾਂ 2022 : 2017 ਦੇ ਮੁਕਾਬਲੇ ਜਾਣੋ ਕਿੰਨੀ ਤੇਜ਼ੀ ਨਾਲ ਪੈ ਰਹੀ ਹੈ ਵੋਟ

ਚੰਡੀਗੜ੍ਹ- ਚੰਡੀਗੜ੍ਹ- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਐਤਵਾਰ ਸਵੇਰੇ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਕੇਂਦਰਾਂ ਦੇ ਬਾਹਰ ਸਵੇਰ ਤੋਂ ਹੀ ਵੋਟਰਾਂ ਦੀਆਂ ਲਾਈਨਾਂ ਦੇਖੀਆਂ ਜਾ ਸਕਦੀਆਂ ਹਨ। ਕਈ ਨੌਜਵਾਨ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰਾਂ ਦਾ ਇਸੇਤਮਾਲ ਕਰ ਸਕਦੇ ਹਨ। 

ਇਹ ਵੀ ਪੜ੍ਹੋ : ਚੋਣ ਅਫ਼ਸਰਾਂ ਦਾ ਕਾਰਨਾਮਾ, ਪਹਿਲੀ ਵਾਰ ਵੋਟ ਪਾਉਣ ਆਈ ਵੋਟਰ ਦਾ ਤੋੜਿਆ ਹੌਸਲਾ

ਉੱਥੇ ਹੀ ਚੋਣ ਕਮਿਸ਼ਨ ਤੋਂ ਮਿਲੇ ਅੰਕੜਿਆਂ ਅਨੁਸਾਰ 2017 ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਗੱਲ ਕਰੀਏ ਇਸ ਵਾਰ ਦੀਆਂ ਚੋਣਾਂ ਦੀ ਤਾਂ 11 ਵਜੇ ਤੱਕ 17.77 ਫੀਸਦੀ ਵੋਟਰਾਂ ਨੇ ਵੋਟ ਪਾਈ, ਜਦੋਂ ਕਿ 2017 'ਚ 14 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ। ਦੱਸਣਯੋਗ ਹੈ ਸੂਬੇ 'ਚ 1,02,00996 ਔਰਤਾਂ ਸਮੇਤ 2,14,99,804 ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜ ਨੇ ਦੱਸਿਆ ਕਿ ਸੂਬੇ 'ਚ ਕੁੱਲ 24,740 ਵੋਟ ਕੇਂਦਰ ਬਣਾਏ ਗਏ ਹਨ।

ਨੋਟ - ਵਿਧਾਨ ਸਭਾ ਚੋਣਾਂ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਜਾਨਣ ਲਈ ਡਾਊਨਲੋਡ ਕਰੋ ਜਗ ਬਾਣੀ ਦੀ ਐਂਡਾਇਡ ਐਪ


author

DIsha

Content Editor

Related News