ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ

Thursday, Jan 09, 2025 - 08:39 AM (IST)

ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ

ਫਿਰੋਜ਼ਪੁਰ (ਪਰਮਜੀਤ ਸੋਢੀ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਪੰਜਾਬ ਇਲੈਕਸ਼ਨ ਕੁਇਜ਼-2025 ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਵੋਟਰਾਂ ਦੀ ਸ਼ਮੂਲੀਅਤ, ਸਿੱਖਿਅਤ ਕਰਨਾ ਅਤੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇਜ਼-2025 ਦੀ ਆਨ ਲਾਈਨ ਰਜਿਸਟਰੇਸ਼ਨ 28 ਦਸੰਬਰ 2024 ਤੋਂ ਸ਼ੁਰੂ ਹੋ ਗਈ ਹੈ ਜੋ 17 ਜਨਵਰੀ 2025 ਤੱਕ ਚੱਲੇਗੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ

ਪੰਜਾਬ ਇਲੈਕਸ਼ਨ ਕੁਇਜ਼-2025 ਦੇ ਰਾਜ ਪੱਧਰ ‘ਤੇ ਪਹਿਲੇ ਸਥਾਨ ’ਤੇ ਆਉਣ ਵਾਲੇ ਪ੍ਰਤੀਯੋਗੀ ਨੂੰ ਵਿੰਡੋ ਲੈਪਟਾਪ, ਦੂਜੇ ਨੰਬਰ ’ਤੇ ਆਉਣ ਵਾਲੇ ਪ੍ਰਤੀਯੋਗੀ ਨੂੰ ਐਂਡਰਾਇਡ ਟੈਬਲੈੱਟ ਅਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਪ੍ਰਤੀਯੋਗੀ ਨੂੰ ਸਮਾਰਟ ਵਾਚ ਇਨਾਮ ਵਜੋਂ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ਼-2025 ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਵਿਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ 'ਤੇ ਜੇਤੂਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ

ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇਜ਼-2025 ਲਈ ਰਜਿਸਟ੍ਰੇਸ਼ਨ ਆਨਲਾਈਨ ਕਰਵਾਈ ਜਾ ਸਕਦੀ ਹੈ। ਮੁਕਾਬਲੇ ਵਿਚ ਸ਼ਾਮਲ ਹੋਣ ਲਈ ਵੋਟਰ ਸ਼ਨਾਖਤੀ ਕਾਰਡ, ਅਧਾਰ ਕਾਰਡ ਅਤੇ ਸਕੂਲ/ਕਾਲਜ ਵੱਲੋਂ ਜਾਰੀ ਕੀਤਾ ਗਿਆ ਪਛਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਪੱਧਰ ’ਤੇ ਜੇਤੂਆਂ ਨੂੰ ਸੀਈਓ ਪੰਜਾਬ ਵੱਲੋਂ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News