ਖੁੱਲ੍ਹ ਗਿਆ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ; ਸ਼ੁਰੂ ਹੋਈ ਵੋਟਾਂ ਦੀ ਗਿਣਤੀ

Wednesday, Dec 17, 2025 - 08:02 AM (IST)

ਖੁੱਲ੍ਹ ਗਿਆ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ; ਸ਼ੁਰੂ ਹੋਈ ਵੋਟਾਂ ਦੀ ਗਿਣਤੀ

ਮਾਨਸਾ/ਚੰਡੀਗੜ੍ਹ (ਸੰਦੀਪ ਮਿੱਤਲ)- ਸੂਬੇ ਅੰਦਰ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਖੁੱਲ੍ਹੇਗਾ। ਇਨ੍ਹਾਂ ਵੋਟਾਂ ਦੀ ਗਿਣਤੀ ਲਈ ਸਖਤ ਸੁਰੱਖਿਆ ਤੇ ਗਿਣਤੀ ਅਧਿਕਾਰੀਆਂ ਦੇ ਵੱਡੀ ਗਿਣਤੀ ਵਿਚ ਤਾਇਨਾਤੀ ਕੀਤੀ ਗਈ ਹੈ, ਜਿਸ ਵਿਚ 10 ਹਜ਼ਾਰ 500 ਮੁਲਾਜ਼ਮ ਗਿਣਤੀ ਦੇ ਇਸ ਕਾਰਜ ਨੂੰ ਨੇਪਰੇ ਚਾੜ੍ਹਨਗੇ। ਇਨ੍ਹਾਂ ਚੋਣਾਂ ਵਿਚ ਜਿਹੜੀ ਵੀ ਪਾਰਟੀ ਜਿੱਤੀ, ਉਹ ਪੇਂਡੂ ਖੇਤਰ ਵਿਚ ਆਪਣੀ ਪਕੜ ਵਧਾਵੇਗੀ ਤੇ ਇਨ੍ਹਾਂ ਚੋਣਾਂ ਦੇ ਨਤੀਜੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਵੀ ਦੇਖੇ ਜਾਣਗੇ।

ਰਾਜ ਚੋਣ ਕਮਿਸ਼ਨ ਵਲੋਂ ਸੂਬੇ ਭਰ ਦੇ ਥਾਵਾਂ ’ਤੇ ਜ਼ਿਲੇ ਵਿਚ 14 ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਵਾਸਤੇ 153 ਗਿਣਤੀ ਕੇਂਦਰ ਬਣਾਏ ਗਏ ਹਨ। ਸੂਬੇ ਅੰਦਰ ਜ਼ਿਲਾ ਪ੍ਰੀਸ਼ਦ ਦੇ 347 ਜ਼ੋਨਾਂ ਲਈ ਕੁੱਲ 1249 ਤੇ ਪੰਚਾਇਤ ਸੰਮਤੀਆਂ ਲਈ 2838 ਜ਼ੋਨਾਂ ਲਈ 8 ਹਜ਼ਾਰ ਦੇ ਕਰੀਬ ਉਮੀਦਵਾਰਾਂ ਨੇ ਇਹ ਚੋਣ ਲੜੀ।

ਇਨ੍ਹਾਂ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਅੱਜ ਖੁੱਲ੍ਹੇਗਾ। ਜ਼ਿਕਰਯੋਗ ਹੈ ਕਿ ਉਕਤ ਚੋਣਾਂ ਦੇ ਸਬੰਧ ਵਿਚ ਪੇਂਡੂ ਖੇਤਰ ਦੇ 1.30 ਕਰੋੜ ਵੋਟਰਾਂ ਨੇ ਆਪਣੇ ਵੋਟ ਦੀ ਵਰਤੋਂ ਕਰਨ ਦਾ ਅਧਿਕਾਰ ਮਿਲਿਆ, ਜਿਨ੍ਹਾਂ ਵਿਚੋਂ 62 ਲੱਖ ਦੇ ਕਰੀਬ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸੂਬੇ ਭਰ ਵਿਚ 48.40 ਫੀਸਦੀ ਵੋਟਿੰਗ ਰਹੀ। ਮਲੇਰਕੋਟਲਾ ਤੇ ਮਾਨਸਾ ਵਿਚ ਸਭ ਤੋਂ ਵੱਧ ਵੋਟਿੰਗ ਭੁਗਤਾਨ ਦਰ ਨੋਟ ਕੀਤੀ ਗਈ। ਭਾਵੇਂ ਇਨ੍ਹਾਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਅਨੇਕਾਂ ਉਮੀਦਵਾਰ ਆਪਣੀ ਜਿੱਤ ਦਾ ਪਰਚਮ ਲਹਿਰਾਉਣਗੇ ਪਰ ਚੋਣਾਂ ਦੌਰਾਨ ਜ਼ਿਲਾ ਪ੍ਰੀਸ਼ਦ ਦੇ 15, ਪੰਚਾਇਤ ਸੰਮਤੀਆਂ ਦੇ 181 ਉਮੀਦਵਾਰ ਬਿਨਾਂ ਮੁਕਾਬਲਾ ਪਹਿਲਾਂ ਹੀ ਚੁਣੇ ਜਾ ਚੁੱਕੇ ਹਨ।


author

Anmol Tagra

Content Editor

Related News