ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 448.10 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

Tuesday, Feb 15, 2022 - 03:15 PM (IST)

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 448.10 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 14 ਫਰਵਰੀ, 2022 ਤੱਕ 448.10 ਕਰੋੜ ਰੁਪਏ ਦੀ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.88 ਕਰੋੜ ਰੁਪਏ ਦੀ 49.58 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  325.26 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 29.88 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1534 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵੱਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3771 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ, ਜਦੋਂ ਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2494 ਵਿਅਕਤੀਆਂ ਨੂੰ ਸੀ. ਆਰ. ਪੀ. ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3152 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 27507 ਨਾਕੇ ਲਗਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379612 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜਦੋਂ ਕਿ ਸੂਬੇ ਵਿੱਚ 128 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।


author

Babita

Content Editor

Related News