ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ, ਸਿੱਧੂ, ਭੱਠਲ ਤੇ ਜਾਖੜ ’ਤੇ ਵੱਡਾ ਫ਼ੈਸਲਾ ਲੈ ਸਕਦੀ ਹੈ ਹਾਈਕਮਾਨ

09/05/2021 12:45:51 PM

ਜਲੰਧਰ (ਧਵਨ) : ਕਾਂਗਰਸ ਦੀ ਲੀਡਰਸ਼ਿਪ ਵੱਲੋਂ ਪੰਜਾਬ ਵਿਚ ਕਾਂਗਰਸ ਦੀ ਜਿੱਤ ਦੀਆਂ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਸਭ ਸੀਨੀਅਰ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਲੜਨ ਦੇ ਹੁਕਮ ਦਿੱਤੇ ਜਾ ਸਕਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜਨਗੇ। ਸੂਬਾਈ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਵੀ ਗੁਰਦਾਸਪੁਰ ਜ਼ਿਲ੍ਹੇ ਦੀ ਕਿਸੇ ਅਸੈਂਬਲੀ ਸੀਟ ਤੋਂ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਬਾਜਵਾ ਪੰਜਾਬ ਦੀ ਸਿਆਸਤ ਵਿਚ ਸਰਗਰਮ ਹੁੰਦੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਨੇ ਵੀ ਬਾਜਵਾ ਦੇ ਚੋਣ ਲੜਨ ਸਬੰਧੀ ਸਹਿਮਤੀ ਦੇ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਵੀ ਚੋਣ ਲੜੀ ਜਾਏਗੀ।

ਇਹ ਵੀ ਪੜ੍ਹੋ : ਜਲੰਧਰ ’ਚ ਟਿਫਿਨ ਬੰਬ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗੁਰਮੁੱਖ ਸਿੰਘ ਰੋਡੇ ਦੇ ਹੱਕ ’ਚ ਆਇਆ ਕਿਸਾਨ ਮੋਰਚਾ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਤੋਂ ਚੋਣ ਦੰਗਲ ਵਿਚ ਸ਼ਾਮਲ ਹੋਣਗੇ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਹਾਈਕਮਾਨ ਨੇ ਪਿਛਲੀਆਂ ਲੋਕ ਸਭਾ ਦੀਆਂ ਚੋਣਾਂ ਸਮੇਂ ਕਾਂਗਰਸ ਦੇ ਸਭ ਚੋਟੀ ਦੇ ਆਗੂਆਂ ਨੂੰ ਲੋਕ ਸਭਾ ਦੀਆਂ ਚੋਣਾਂ ਲੜਨ ਦਾ ਨਿਰਦੇਸ਼ ਦਿੱਤਾ ਸੀ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਵਾਈ ਗਈ ਸੀ। ਉਨ੍ਹਾਂ ਭਾਜਪਾ ਦੇ ਅਰੁਣ ਜੇਤਲੀ ਨੂੰ ਹਰਾਇਆ ਸੀ। ਕਾਂਗਰਸੀਆਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਵਿਧਾਨ ਸਭਾ ਦੀ ਚੋਣ ਲੜਨ ਲਈ ਕਿਹਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਮੋਗਾ ਲਾਠੀਚਾਰਜ ਤੋਂ ਬਾਅਦ ਸੁਖਬੀਰ ਨੇ 6 ਦਿਨਾਂ ਦੇ ਪ੍ਰੋਗਰਾਮ ਕੀਤੇ ਰੱਦ, ਕਿਸਾਨ ਮੋਰਚੇ ਨੂੰ ਕੀਤੀ ਇਹ ਅਪੀਲ

ਜਾਖੜ ਨੇ ਪਿਛਲੀ ਵਾਰ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਇਸ ਲਈ ਉਨ੍ਹਾਂ ਨੂੰ ਅਸੈਂਬਲੀ ਚੋਣ ਲੜਨ ਲਈ ਅੱਗੇ ਲਿਆਂਦਾ ਜਾ ਸਕਦਾ ਹੈ। ਕਾਂਗਰਸੀਆਂ ਦਾ ਮੰਨਣਾ ਹੈ ਕਿ ਜੇ ਸਭ ਸੀਨੀਅਰ ਨੇਤਾ ਚੋਣ ਮੈਦਾਨ ਵਿਚ ਉਤਰਨਗੇ ਤਾਂ ਵਿਰੋਧੀ ਪਾਰਟੀਆਂ ਜਿਵੇਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ’ਤੇ ਦਬਾਅ ਬਣਿਆ ਰਹੇਗਾ। ਪਾਰਟੀ ਦੀ ਲੀਡਰਸ਼ਿਪ ਆਉਣ ਵਾਲੇ ਕੁਝ ਮਹੀਨਿਆਂ ਵਿਚ ਇਸ ਸਬੰਧੀ ਫੈਸਲਾ ਲਵੇਗੀ।

ਇਹ ਵੀ ਪੜ੍ਹੋ : ਜਲੰਧਰ ’ਚ ਟਿਫਿਨ ਬੰਬ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗੁਰਮੁੱਖ ਸਿੰਘ ਰੋਡੇ ਦੇ ਹੱਕ ’ਚ ਆਇਆ ਕਿਸਾਨ ਮੋਰਚਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh