ਪੰਜਾਬ 'ਚ ਅੱਜ ਸ਼ਾਮ 5 ਵਜੇ ਖ਼ਤਮ ਹੋ ਜਾਵੇਗਾ 'ਚੋਣ ਪ੍ਰਚਾਰ', 14 ਫਰਵਰੀ ਨੂੰ ਪੈਣਗੀਆਂ ਵੋਟਾਂ

Friday, Feb 12, 2021 - 09:01 AM (IST)

ਚੰਡੀਗੜ੍ਹ (ਸ਼ਰਮਾ) : ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਖ਼ਤਮ ਹੋ ਜਾਵੇਗਾ। ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਜਨਵਰੀ ਨੂੰ ਐਲਾਨੇ ਗਏ ਚੋਣਾਂ ਸਬੰਧੀ ਪ੍ਰੋਗਰਾਮ ਅਨੁਸਾਰ ਚੋਣ ਪ੍ਰਚਾਰ 12 ਫਰਵਰੀ ਨੂੰ ਖ਼ਤਮ ਹੋ ਜਾਵੇਗਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਹੈਵਾਨੀਅਤ, LKG 'ਚ ਪੜ੍ਹਦੀ ਮਾਸੂਮ ਬੱਚੀ ਨਾਲ ਹੋਇਆ ਜਬਰ-ਜ਼ਿਨਾਹ

ਵੋਟਾਂ ਸਬੰਧੀ ਲੋੜੀਂਦੀ ਚੋਣ ਸਮੱਗਰੀ ਅਤੇ ਈ. ਵੀ. ਐੱਮ. ਮਸ਼ੀਨਾਂ ਦੀ ਵੰਡ 13 ਫਰਵਰੀ, 2021 ਨੂੰ ਪੋਲਿੰਗ ਪਾਰਟੀਆਂ ਨੂੰ ਕਰ ਦਿੱਤੀ ਜਾਵੇਗੀ, ਜਦੋਂ ਕਿ ਵੋਟਾਂ ਪੈਣ ਦਾ ਕਾਰਜ 14 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਗੁੰਡਾਗਰਦੀ ਕਰਦਿਆਂ ਵਿਅਕਤੀ ਨੂੰ ਚਾਕੂਆਂ ਨਾਲ ਵਿੰਨ੍ਹਿਆ , CCTV 'ਚ ਕੈਦ ਹੋਇਆ ਖ਼ੌਫਨਾਕ ਮੰਜ਼ਰ

ਜਿਹੜੇ ਵੋਟਰ ਸ਼ਾਮ 4 ਵਜੇ ਤੱਕ ਬੂਥ 'ਚ ਦਾਖ਼ਲ ਹੋ ਜਾਣਗੇ, ਉਨ੍ਹਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਵੋਟਾਂ ਦੀ ਗਿਣਤੀ ਕਾਊਂਟਿੰਗ ਸੈਂਟਰਾਂ ’ਤੇ 17 ਫਰਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ।
ਨੋਟ : ਪੰਜਾਬ 'ਚ ਵੋਟਾਂ ਨੂੰ ਲੈ ਕ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਬਾਰੇ ਦਿਓ ਆਪਣੀ ਰਾਏ 


Babita

Content Editor

Related News