ਪੰਜਾਬ 'ਚ ਤਿੰਨ ਸਾਬਕਾ ਲੋਕਲ ਬਾਡੀਜ਼ ਮੰਤਰੀ ਅਤੇ 2 ਦੇ ਪੁੱਤਰ ਲੜ ਰਹੇ ਵਿਧਾਨ ਸਭਾ ਚੋਣਾਂ
Wednesday, Feb 09, 2022 - 01:33 PM (IST)
ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਕਾਰਜਕਾਲ 'ਚ ਵਿਕਾਸ ਕਰਵਾਉਣ ਦਾ ਦਾਅਵਾ ਕਰਦੇ ਹੋਏ ਵੋਟਾਂ ਮੰਗੀਆਂ ਜਾ ਰਹੀਆਂ ਹਨ। ਜੇਕਰ ਸ਼ਹਿਰੀ ਇਲਾਕਿਆਂ 'ਚ ਵਿਕਾਸ ਦੀ ਗੱਲ ਕਰੀਏ ਤਾਂ ਇਸ ਦਾ ਸਿੱਧਾ ਸਬੰਧ ਲੋਕਲ ਬਾਡੀਜ਼ ਵਿਭਾਗ ਨਾਲ ਹੈ। ਇਸ ਦੇ 3 ਸਾਬਕਾ ਮੰਤਰੀ ਚੋਣ ਮੈਦਾਨ 'ਚ ਹਨ, ਜਿਨ੍ਹਾਂ 'ਚ ਮੁੱਖ ਤੌਰ 'ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਾਮਲ ਹਨ।
ਇਹ ਵੀ ਪੜ੍ਹੋ : ਸਹੁਰਿਆਂ ਤੋਂ ਦੁਖ਼ੀ ਹੋਈ ਵਿਧਵਾ ਜਨਾਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਾਨਕੇ ਘਰ ਖ਼ੁਦ ਨੂੰ ਲਾਇਆ ਫ਼ਾਹਾ
ਇਸੇ ਤਰ੍ਹਾਂ ਸਾਬਕਾ ਲੋਕਲ ਬਾਡੀਜ਼ ਮੰਤਰੀ ਅਨਿਲ ਜੋਸ਼ੀ ਵੀ ਅੰਮ੍ਰਿਤਸਰ ਤੋਂ ਚੋਣਾਂ ਲੜ ਰਹੇ ਹਨ, ਜਦੋਂ ਕਿ ਅਕਾਲੀ-ਭਾਜਪਾ ਦੀ ਸਰਕਾਰ 'ਚ ਲੋਕਲ ਬਾਡੀਜ਼ ਮੰਤਰੀ ਰਹੇ ਤੀਕਸ਼ਣ ਸੂਦ ਇਕ ਵਾਰ ਫਿਰ ਹੁਸ਼ਿਆਰਪੁਰ ਤੋਂ ਕਿਸਮਤ ਅਜ਼ਮਾ ਰਹੇ ਹਨ। ਜਿੱਥੇ ਤੱਕ ਸਾਬਕਾ ਲੋਕਲ ਬਾਡੀਜ਼ ਮੰਤਰੀਆਂ ਦਾ ਸਵਾਲ ਹੈ, ਉਨ੍ਹਾਂ 'ਚ ਚੌਧਰੀ ਜਗਜੀਤ ਸਿੰਘ ਅਤੇ ਭਗਤ ਚੁੰਨੀ ਲਾਲ ਦਾ ਨਾਂ ਸ਼ਾਮਲ ਹਨ, ਜਿਸ ਨਾਲ ਜੁੜਿਆ ਦਿਲਚਸਪ ਪਹਿਲੂ ਇਹ ਹੈ ਕਿ ਦੋਹਾਂ ਦੇ ਪੁੱਤਰ ਸੁਰਿੰਦਰ ਸਿੰਘ ਅਤੇ ਮਹਿੰਦਰ ਭਗਤ ਜਲੰਧਰ ਤੋਂ ਲਗਾਤਾਰ ਦੂਜੀ ਵਾਰ ਚੋਣਾਂ ਲੜ ਰਹੇ ਹਨ।
ਇਹ ਵੀ ਪੜ੍ਹੋ : 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਲੇਗੀ 'ਇੰਗਲਿਸ਼ ਡਿਕਸ਼ਨਰੀ'
ਮੇਅਰ ਨਾਲ ਮੌਜੂਦਾ ਮੰਤਰੀ ਦੇ ਪੁੱਤਰ ਦਾ ਮੁਕਾਬਲਾ
ਮੌਜੂਦਾ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮਹਿੰਦਰਾ ਇਸ ਵਾਰ ਖ਼ੁਦ ਚੋਣਾਂ ਨਹੀਂ ਲੜ ਰਹੇ ਹਨ ਅਤੇ ਉਨ੍ਹਾਂ ਦੇ ਪੁੱਤਰ ਨੂੰ ਪਟਿਆਲਾ ਦਿਹਾਤੀ ਤੋਂ ਕਾਂਗਰਸ ਦਾ ਉਮੀਦਵਾਰ ਬਣਾਇਆ ਗਿਆ ਹੈ, ਜਿਨ੍ਹਾਂ ਦਾ ਮੁਕਾਬਲਾ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਤੋਂ ਚੋਣਾਂ ਲੜ ਰਹੇ ਮੇਅਰ ਸੰਜੀਵ ਬਿੱਟੂ ਨਾਲ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ