ਪੰਜਾਬ ਚੋਣਾਂ ''ਚ ਦਿੱਲੀ ਤੋਂ ਬਾਅਦ ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀਆਂ ਦੀ ਐਂਟਰੀ

02/11/2022 4:20:37 PM

ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਲਈ ਜਿੱਥੇ ਰਾਸ਼ਟਰੀ ਆਗੂਆਂ 'ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਪਹੁੰਚ ਰਹੇ ਹਨ, ਉੱਥੇ ਹੀ ਕੇਂਦਰੀ ਮੰਤਰੀ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ, ਹਰਦੀਪ ਸਿੰਘ ਪੁਰੀ, ਗਜੇਂਦਰ ਸਿੰਘ ਸ਼ੇਖਾਵਤ ਅਤੇ ਮੀਨਾਕਸ਼ੀ ਲੇਖੀ ਇੱਥੇ ਆ ਚੁੱਕੇ ਹਨ।

ਇਹ ਵੀ ਪੜ੍ਹੋ : CM ਚੰਨੀ ਦੇ ਅੰਦਾਜ਼ ਨੇ ਮੋਹ ਲਿਆ ਲੋਕਾਂ ਦਾ ਮਨ, ਸਟੇਜ ਤੋਂ ਛਾਲ ਮਾਰ ਭੀੜ 'ਚ ਜਾ ਕੇ ਪਾਇਆ ਭੰਗੜਾ (ਵੀਡੀਓ)

ਜਿੱਥੇ ਤੱਕ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਦਾ ਸਵਾਲ ਹੈ, ਇੱਥੇ ਮੌਜੂਦਾ ਮੁੱਖ ਮੰਤਰੀਆਂ ਅਤੇ ਕਈ ਸਾਬਕਾ ਮੁੱਖ ਮੰਤਰੀਆਂ ਤੋਂ ਇਲਾਵਾ ਉਨ੍ਹਾਂ ਦੇ ਰਿਸ਼ਤੇਦਾਰ ਵੀ ਮੈਦਾਨ 'ਚ ਹਨ, ਜਿਨ੍ਹਾਂ ਖ਼ਿਲਾਫ਼ ਪ੍ਰਚਾਰ ਕਰਨ ਦੀ ਸ਼ੁਰੂਆਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ। ਹੁਣ ਪੰਜਾਬ ਚੋਣਾਂ 'ਚ ਹਰਿਆਣਾ ਅਤੇ ਹਿਮਾਚਲ ਦੇ ਮੁੱਖ ਮੰਤਰੀਆਂ ਮਨੋਹਰ ਲਾਲ ਖੱਟੜ ਅਤੇ ਜੈਰਾਮ ਠਾਕੁਰ ਦੀ ਐਂਟਰੀ ਹੋ ਗਈ ਹੈ, ਜੋ ਵੱਖ-ਵੱਖ ਸੀਟਾਂ 'ਤੇ ਭਾਜਪਾ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਗਰੁੱਪ ਦੇ ਉਮੀਦਵਾਰਾਂ ਲਈ ਵੋਟ ਮੰਗ ਰਹੇ ਹਨ।

ਇਹ ਵੀ ਪੜ੍ਹੋ : ਫਗਵਾੜਾ 'ਚ ਵੱਡੀ ਵਾਰਦਾਤ, ਸੰਘਣੀ ਆਬਾਦੀ ਵਾਲੇ ਇਲਾਕੇ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਦੇ ਪੱਖ 'ਚ ਚੋਣ ਪ੍ਰਚਾਰ ਕਰ ਚੁੱਕੇ ਹਨ। ਹਾਲਾਂਕਿ ਕਾਂਗਰਸ ਵੱਲੋਂ ਵੀ ਆਪਣੀ ਪਾਰਟੀ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਸਮੇਤ ਕਈ ਦਿੱਗਜ਼ ਨੇਤਾਵਾਂ ਨੂੰ ਪੰਜਾਬ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੇ ਪੁੱਜਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News