ਪੰਜਾਬ ''ਚ ਚੋਣਾਂ ਮਗਰੋਂ ਹੁਣ 10 ਮਾਰਚ ''ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਕਈਆਂ ਦੀ ਜਿੱਤ-ਹਾਰ ਦਾ ਹੋਵੇਗਾ ਫ਼ੈਸਲਾ

Monday, Feb 21, 2022 - 09:06 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਵਿਧਾਨ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਗਿਆ ਹੈ। ਹੁਣ ਨਤੀਜਿਆਂ ਦੀ ਵਾਰੀ ਹੈ। ਸਾਰਿਆਂ ਦੀਆਂ ਨਜ਼ਰਾਂ 10 ਮਾਰਚ ’ਤੇ ਟਿਕ ਗਈਆਂ ਹਨ ਕਿਉਂਕਿ ਉਸ ਦਿਨ ਵੋਟਾਂ ਦੀ ਗਿਣਤੀ ਹੋਣੀ ਹੈ ਅਤੇ ਕਈਆਂ ਦੀ ਜਿੱਤ-ਹਾਰ ਦਾ ਫ਼ੈਸਲਾ ਹੋਣਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਰ ਈਸ਼ਾ ਕਾਲੀਆ ਈਸ਼ਾ ਕਾਲੀਆ ਨੇ ਦੱਸਿਆ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਸ਼ਾਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ : ਪੋਲਿੰਗ ਬੂਥਾਂ 'ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 21 ਫਰਵਰੀ ਨੂੰ ਛੁੱਟੀ ਦਾ ਐਲਾਨ

ਉਨ੍ਹਾਂ ਕਿਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿਚ ਵਿਧਾਨ ਸਭਾ ਚੋਣਾਂ 2022 ਦਾ ਹੁਣ ਤੱਕ ਦਾ ਅਮਲ ਸ਼ਾਂਤਮਈ ਰਿਹਾ ਹੈ। ਉਨ੍ਹਾਂ ਦੱਸਿਆ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਕੁੱਲ 907 ਪੋਲਿੰਗ ਬੂਥਾਂ ’ਤੇ ਲੋਕਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੋਟਾਂ ਪਵਾਉਣ ਲਈ 8559 ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਵਿਚ 907 ਪ੍ਰੀਜ਼ਾਈਡਿੰਗ ਅਫ਼ਸਰ, 907 ਵਧੀਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 1814 ਪੋਲਿੰਗ ਅਫ਼ਸਰ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਵੋਟਾਂ ਪੈਣ ਦੌਰਾਨ ਡੇਰਾ ਸੱਚਾ ਸੌਦਾ ਬਾਰੇ CM ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)

ਇਸ ਤੋਂ ਇਲਾਵਾ 902 ਬੀ. ਐੱਲ. ਓ., 83 ਸੈਕਟਰ ਅਫ਼ਸਰ ਅਤੇ 491 ਮਾਈਕ੍ਰੋ ਆਬਜ਼ਰਵਰ ਵੀ ਤਾਇਨਾਤ ਕੀਤੇ ਗਏ ਸਨ। ਇਸ ਦੇ ਨਾਲ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਸ ਦੇ ਨਾਲ-ਨਾਲ ਸੀ. ਏ. ਪੀ. ਐੱਫ. ਦੀਆਂ 19 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News