ਵੱਡੀ ਖ਼ਬਰ : ਪੰਜਾਬ ''ਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਚੋਣਾਂ ਦਾ ਅੱਜ ਹੋਵੇਗਾ ਐਲਾਨ
Friday, Nov 28, 2025 - 10:08 AM (IST)
ਚੰਡੀਗੜ੍ਹ : ਪੰਜਾਬ ਵਿੱਚ ਇਕ ਵਾਰ ਫਿਰ ਤੋਂ ਚੋਣਾਂ ਦਾ ਮਾਹੌਲ ਬਣਨ ਵਾਲਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਜਾਣਗੀਆਂ। ਚੋਣ ਕਮਿਸ਼ਨ ਵਲੋਂ ਜਦੋਂ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਉਸੇ ਸਮੇਂ ਸੂਬੇ ’ਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸੂਤਰਾਂ ਮੁਤਾਬਕ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ 14 ਦਸੰਬਰ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਵੀ : 12 ਨਹੀਂ ਸਗੋਂ 13 ਮਹੀਨੇ ਦਾ ਹੋਵੇਗਾ ਸਾਲ 2026! ਬਣ ਰਿਹਾ ਦੁਰਲੱਭ ਸੰਯੋਗ
ਸੂਤਰਾਂ ਮੁਤਾਬਕ ਪੰਜਾਬ ਰਾਜ ਚੋਣ ਕਮਿਸ਼ਨ ਅੱਜ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦਾ ਐਲਾਨ ਕਰ ਦੇਵੇਗਾ। ਪੰਜਾਬ ’ਚ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਹੋਣੀਆਂ ਹਨ। ਇਹ ਚੋਣਾਂ ਜਨਵਰੀ 2025 ਦੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਕਰਵਾਈਆਂ ਜਾਣਗੀਆਂ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਪਟੀਸ਼ਨ ਦੇ ਜਵਾਬ ’ਚ ਪੰਜਾਬ ਸਰਕਾਰ ਨੇ ਪਹਿਲਾਂ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ 31 ਮਈ ਤੱਕ ਕਰਾਏ ਜਾਣ ਦਾ ਹਲਫ਼ੀਆ ਬਿਆਨ ਦਿੱਤਾ ਸੀ।
ਪੜ੍ਹੋ ਇਹ ਵੀ : ਸਰਕਾਰੀ ਅਧਿਆਪਕ ਹੁਣ ਨਹੀਂ ਕਰਨਗੇ ਹੋਰ ਵਿਭਾਗਾਂ ਦੀ ਡਿਊਟੀ, ਸਰਕਾਰ ਨੇ ਜਾਰੀ ਕਰ 'ਤੇ ਹੁਕਮ
ਦੱਸਣਯੋਗ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਹ ਚੋਣਾਂ 5 ਦਸੰਬਰ ਤੱਕ ਕਰਵਾਉਣ ਬਾਰੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਹਲਫ਼ੀਆ ਬਿਆਨ ਦਾਇਰ ਕੀਤਾ ਹੋਇਆ ਹੈ। ਉਂਝ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਖ਼ਤਮ ਹੋਣ ਮਗਰੋਂ ਹੀ ਇਨ੍ਹਾਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੇ ਜ਼ੋਨਾਂ ਦਾ ਗਠਨ ਕਰ ਦਿੱਤਾ ਹੈ ਅਤੇ ਇਨ੍ਹਾਂ ਜ਼ੋਨਾਂ ਦਾ ਰਾਖਵਾਂਕਰਨ ਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਤਿਆਰ ਤਜਵੀਜ਼ਾਂ ਸਬੰਧੀ ਜ਼ੋਨਾਂ ਅਤੇ ਉਨ੍ਹਾਂ ਦੇ ਰਾਖਵੇਂਕਰਨ ਬਾਰੇ ਜ਼ਿਲ੍ਹਾਵਾਰ ਸਰਕਾਰੀ ਨੋਟੀਫ਼ਿਕੇਸ਼ਨ ਲਗਾਤਾਰ ਜਾਰੀ ਹੋ ਰਹੇ ਹਨ।
ਪੜ੍ਹੋ ਇਹ ਵੀ : ਹੁਣ ਬਿਨ੍ਹਾਂ ਹੈਲਮੇਟ ਵਾਲੇ ਸਰਕਾਰੀ ਕਰਮਚਾਰੀਆਂ ਦੀ ਖੈਰ ਨਹੀਂ, ਜਾਰੀ ਹੋਏ ਸਖ਼ਤ ਹੁਕਮ
