ਪੰਜਾਬ ''ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਬਾਰੇ ਹਾਈ ਕੋਰਟ ਦਾ ਅਹਿਮ ਫ਼ੈਸਲਾ

Friday, May 22, 2026 - 06:30 PM (IST)

ਪੰਜਾਬ ''ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਬਾਰੇ ਹਾਈ ਕੋਰਟ ਦਾ ਅਹਿਮ ਫ਼ੈਸਲਾ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਈ.ਵੀ.ਐੱਮ. ਰਾਹੀਂ ਕਰਵਾਉਣ ਸਬੰਧੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟਿਸ਼ਨ ਮੋਹਾਲੀ ਦੀ ਐਡਵੋਕੇਟ ਰੂਚਿਕਾ ਗਰਗ ਵੱਲੋਂ ਦਾਖ਼ਲ ਕੀਤੀ ਗਈ ਸੀ, ਜਿਸ 'ਤੇ ਸੁਣਵਾਈ ਮਗਰੋਂ ਅੱਜ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਕਿ ਚੋਣਾਂ ਦਾ ਪੂਰਾ ਸ਼ਡਿਊਲ ਜਾਰੀ ਹੋ ਚੁੱਕਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਦਖ਼ਲ ਦੇਣਾ ਠੀਕ ਨਹੀਂ ਹੈ।

ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਪੁਰਾਣੀ ਪ੍ਰਣਾਲੀ ਯਾਨੀ ਬੈਲਟ ਪੇਪਰ ਰਾਹੀਂ ਹੀ ਕਰਵਾਈਆਂ ਜਾਣਗੀਆਂ। ਤੈਅ ਸ਼ਡਿਊਲ ਮੁਤਾਬਕ 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣਗੇ।


author

Anmol Tagra

Content Editor

Related News