ਗੁਰਪ੍ਰੀਤ ਸੇਖੋਂ ਦੀ ਪਤਨੀ ਨੇ ਫੇਰਤਾ ਹੂੰਝਾ, ਆਪਣੇ ਪਿੰਡ ਵੀ ਨਹੀਂ ਬਚਾਅ ਸਕੇ 'ਆਪ' ਵਿਧਾਇਕ (ਵੀਡੀਓ)
Wednesday, Dec 17, 2025 - 03:30 PM (IST)
ਫਿਰੋਜ਼ਪੁਰ : ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਹੈਰਾਨੀਜਨਕ ਨਤੀਜੇ ਸਾਹਮਣੇ ਆ ਰਹੇ ਹਨ। ਆਲਮ ਇਹ ਹੈ ਕਿ ਕਈ ਥਾਈਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਆਪਣੇ ਹਲਕਿਆਂ ਵਿਚ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਸੇਖੋਂ ਧੜੇ ਨੇ ਚੋਣਾਂ ਵਿਚ ਵੱਡੀ ਜਿੱਤ ਦਰਜ ਕੀਤੀ ਹੈ। 6 ਜੋਨਾਂ 'ਤੇ ਸੇਖੋਂ ਧੜੇ ਨੂੰ ਜਿੱਤ ਮਿਲੀ ਹੈ। ਗੁਰਪ੍ਰੀਤ ਸਿੰਘ ਸੇਖੋਂ ਦੀ ਪਤਨੀ ਜੋ ਕਿ ਆਜ਼ਾਦ ਤੌਰ 'ਤੇ ਚੋਣ ਮੈਦਾਨ ਵਿਚ ਖੜ੍ਹੇ ਸਨ, ਵੀ ਜਿੱਤ ਗਏ ਹਨ।
ਇਹ ਵੀ ਪੜ੍ਹੋ : ਚੋਣ ਨਤੀਜਿਆਂ ਦਾ ਐਲਾਨ : ਸਿਰਫ 9 ਵੋਟਾਂ ਦੇ ਫਰਕ ਨਾਲ ਜਿੱਤਿਆ ਅਕਾਲੀ ਦਲ ਦਾ ਉਮੀਦਵਾਰ
ਇਹ ਵੀ ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਆਪਣੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਵਿਚ ਵੀ ਹਾਰ ਗਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਆਪਣੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਹਲਕੇ ਵਿਚ ਹਾਰ ਗਈ ਹੈ।
