ਪੰਜਾਬ 'ਚ ਵੱਜਿਆ ਚੋਣ ਬਿਗੁਲ, ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਪਟਿਆਲਾ 'ਚ ਪੈਣਗੀਆਂ ਵੋਟਾਂ
Tuesday, Oct 27, 2026 - 05:37 PM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਦੇ 28 ਵਾਰਡਾਂ ਵਿਚ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਬਕਾਇਦਾ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਚਿਤ ਕੀਤਾ ਹੈ। ਜਾਰੀ ਹੋਏ ਨੋਟੀਫਿਕੇਸ਼ਨ ਅਨੁਸਾਰ ਇਹ ਚੋਣਾਂ 18 ਨਵੰਬਰ ਤੱਕ ਮੁਕੰਮਲ ਕੀਤੀਆਂ ਜਾਣਗੀਆਂ। ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੁਪਰੀਮ ਕੋਰਟ ਵੱਲੋਂ ਸਪੈਸ਼ਲ ਲੀਵ ਪਟੀਸ਼ਨ (ਸਿਵਲ) 'ਤੇ ਸੁਣਾਏ ਫ਼ੈਸਲੇ ਤਹਿਤ ਪਟਿਆਲਾ ਨਗਰ ਨਿਗਮ ਦੇ 28 ਵਾਰਡਾਂ ਦੀਆਂ ਪਿਛਲੀਆਂ ਚੋਣਾਂ ਰੱਦ ਕਰਕੇ ਇੱਥੇ ਮੁੜ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਹੁੰਦੇ ਹੀ ਚੋਣ ਅਮਲ ਨੂੰ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ ਸੰਬੰਧੀ ਆ ਗਿਆ ਹੁਕਮ

ਇਸ ਦੇ ਚੱਲਦਿਆਂ ਗਵਰਨਰ ਪੰਜਾਬ ਵੱਲੋਂ 'ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ, 1976' ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਨ੍ਹਾਂ ਵਾਰਡਾਂ ਵਿਚ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਭਾਗ ਦੇ ਹੁਕਮਾਂ ਅਨੁਸਾਰ ਵਾਰਡ ਨੰਬਰ 1, 4, 6, 12, 14, 16, 26, 28, 32, 34, 36, 38, 40, 44, 45, 46, 48, 50, 22, 33, 37, 41, 43, 51, 53, 55, 57 ਅਤੇ 52, ਵਾਰਡ ਨੰਬਰ ਅਤੇ ਵਿਚ ਮੁੜ ਚੋਣ ਹੋਵੇਗੀ।
ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
