ਵੱਡੀ ਖ਼ਬਰ : ਪੰਜਾਬ ਦੀਆਂ ਚੋਣਾਂ ਮੁਲਤਵੀ, ਹੁਣ ਇਸ ਦਿਨ ਹੋਵੇਗੀ ਵੋਟਿੰਗ
Monday, Jan 17, 2022 - 10:03 PM (IST)
ਚੰਡੀਗੜ੍ਹ : ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ ਚੋਣ ਕਮਿਸ਼ਨ ਦੀ ਹੋਈ ਬੈਠਕ ਵਿਚ ਲਿਆ ਗਿਆ ਹੈ। ਚੋਣ ਕਮਿਸ਼ਨ ਦੇ ਫ਼ੈਸਲੇ ਮੁਤਾਬਕ ਚੋਣਾਂ ਦੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਹੋਵੇਗੀ। ਨਾਮਜ਼ਦਗੀ ਦੀ ਆਖਰੀ ਤਾਰੀਖ਼ 1 ਫਰਵਰੀ ਹੋਵੇਗੀ ਅਤੇ 2 ਫਰਵਰੀ ਨੂੰ ਪੜਤਾਲ ਹੋਵੇਗੀ। 4 ਫਰਵਰੀ ਤੱਕ ਉਮੀਦਵਾਰ ਆਪਣੀ ਨਾਜ਼ਦਗੀ ਵਾਪਸ ਲੈ ਸਕਣਗੇ ਅਤੇ 20 ਤਾਰੀਖ਼ ਨੂੰ ਵੋਟਾਂ ਪੈਣਗੀਆਂ।
ਇਹ ਵੀ ਪੜ੍ਹੋ : ‘ਆਪ’ ਨੂੰ ਵੱਡਾ ਝਟਕਾ, ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਆਸ਼ੂ ਬਾਂਗੜ ਨੇ ਛੱਡੀ ਪਾਰਟੀ
ਚੋਣ ਕਮਿਸ਼ਨ ਵਲੋਂ ਵੋਟਿੰਗ ਦੀ ਗਿਣਤੀ ਦੇ ਦਿਨ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ ਪਹਿਲਾਂ ਤੋਂ ਤੈਅ ਤਾਰੀਖ਼ ਅਨੁਸਾਰ 10 ਮਾਰਚ ਨੂੰ ਹੀ ਹੋਵੇਗੀ। ਸ੍ਰੀ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੋਟਾਂ ਦੀ ਤਾਰੀਖ਼ 14 ਫਰਵਰੀ ਤੋਂ ਅੱਗੇ ਪਾਉਣ ਦੀ ਕੀਤੀ ਗਈ ਮੰਗ ’ਤੇ ਵਿਚਾਰ ਕਰਨ ਲਈ ਕੀਤੀ ਗਈ ਇਕ ਮੀਟਿੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਇਹ ਐਲਾਨ ਕੀਤਾ।
ਇਹ ਵੀ ਪੜ੍ਹੋ : ਕਾਂਗਰਸ ਲਈ ਇਕ ਹੋਰ ਖ਼ਤਰੇ ਦੀ ਘੰਟੀ, ਟਿਕਟ ਨਾ ਮਿਲਣ ’ਤੇ ‘ਆਪ’ ’ਚੋਂ ਆਏ ਵਿਧਾਇਕ ਕਰ ਸਕਦੇ ਨੇ ਬਗਾਵਤ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਗੁਰੂ ਰਵਿਦਾਸ ਜੀ ਦੀ ਜੈਅੰਤੀ ਮਨਾਉਣ ਲਈ ਪੰਜਾਬ ਦੇ ਲੱਖਾਂ ਸ਼ਰਧਾਲੂ ਵਾਰਾਣਸੀ ਜਾਣਗੇ ਜਿਸ ਕਾਰਨ ਉਹ 14 ਫਰਵਰੀ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਹੀਂ ਕਰ ਸਕਣਗੇ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਵੋਟਾਂ ਦੀ ਤਾਰੀਖ਼ ਅੱਗੇ ਪਾਈ ਜਾਵੇ ਤਾਂ ਜੋ ਇਹ ਸ਼ਰਧਾਲੂ ਲੋਕ ਵੀ ਆਪਣੀ ਵੋਟ ਪਾ ਸਕਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੱਲ੍ਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ ਆਮ ਆਦਮੀ ਪਾਰਟੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?