ਪੰਜਾਬ ਦੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, 1 ਰੁਪਏ ਤਕ ਪ੍ਰਤੀ ਯੂਨਿਟ ਸਸਤੀ ਹੋਈ ਬਿਜਲੀ
Friday, May 28, 2021 - 10:04 PM (IST)
ਪਟਿਆਲਾ (ਪਰਮੀਤ) : ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 50 ਪੈਸੇ ਤੋਂ ਲੈ ਕੇ ਇਕ ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਤੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ: ਕੈਪਟਨ ਸਾਬ੍ਹ! ਕਾਂਗਰਸ ਦੇ ਮੰਤਰੀ ਹੀ ਉਡਾ ਰਹੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ (ਵੀਡੀਓ)
ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ 2 ਕਿਲੋ ਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਵਾਸਤੇ ਬਿਜਲੀ ਦਰਾਂ ਇਕ ਰੁਪਏ ਅਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰੀਕੇ 2 ਕਿਲੋ ਤੋਂ ਲੈ ਕੇ 7 ਕਿਲੋ ਵਾਟ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਹ ਦੱਸਿਆ ਗਿਆ ਕਿ ਇਸ ਤਰੀਕੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ: ਮੌੜ ਹਲਕੇ ਤੋਂ 'ਆਪ' ਵਿਧਾਇਕ ਕਮਾਲੂ ਕਰ ਸਕਦੈ ਨੇ ਵੱਡਾ ਸਿਆਸੀ ਧਮਾਕਾ, ਕਾਂਗਰਸ ਨਾਲ ਨੇੜਤਾ ਦੇ ਚਰਚੇ
ਇਸ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਤੇ ਗੈਰ ਘਰੇਲੂ ਖਪਤਕਾਰਾਂ ਯਾਨੀ ਐਨ.ਆਰ.ਐਸ ਖ਼ਪਤਕਾਰਾਂ ਲਈ ਵੀ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਖੇਤੀਬਾੜੀ ਖ਼ੇਤਰ ਲਈ ਬਿਜਲੀ ਦਰਾਂ ਵਿਚ 9 ਪੈਸੇ ਦਾ ਵਾਧਾ ਕੀਤਾ ਗਿਆਹੈ ਜਿਸ ਨਾਲ ਇਸ ਖੇਤਰ ਲਈ ਕਰਾਸ ਸਬਸਿਡੀ 14.41 ਤੋਂ ਘੱਟ ਕੇ 12.05 ਫੀਸਦੀ ਰਹਿ ਜਾਵੇਗੀ।
ਇਹ ਵੀ ਪੜ੍ਹੋ: ਬਰਨਾਲਾ: ਮੋਟਰਸਾਇਕਲ 'ਤੇ ਸਵਾਰ 4 ਵਿਅਕਤੀਆਂ ਵਾਲ ਵਾਪਰਿਆ ਹਾਦਸਾ, ਤਿੰਨ ਦੀ ਮੌਕੇ ’ਤੇ ਹੀ ਮੌਤ