ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ

Thursday, May 28, 2026 - 01:33 PM (IST)

ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ

ਤਲਵੰਡੀ ਭਾਈ (ਗੁਲਾਟੀ) : ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਅਭਿਸ਼ੇਕ ਸ਼ਰਮਾਂ ਵੱਲੋਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ 70 ਕਰਮਚਾਰੀਆਂ ਖਿਲਾਫ ਕਰਵਾਈ ਕਰਨ ਲਈ ਇਕ ਪੱਤਰ ਸੀਨੀਅਰ ਕਪਤਾਨ ਪੁਲਸ ਫਿਰੋਜ਼ਪੁਰ ਨੂੰ ਭੇਜਿਆ ਗਿਆ। ਹੁਣ ਇਸ 'ਤੇ ਯੂ ਟਰਨ ਲੈਦਿਆਂ ਲਿਸਟ ਵਿਚੋਂ 23 ਨਾਵਾਂ ਨੂੰ ਹਟਾ ਕੇ 47 ਕਰਮਚਾਰੀਆਂ ਦੀ ਇੱਕ ਨਵੀਂ ਲਿਸਟ ਤਿਆਰ ਕਰਕੇ ਦੁਬਾਰਾ ਭੇਜੀ ਗਈ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਲਿਸਟ ਜਾਰੀ ਹੋਣ ਤੋਂ ਬਾਅਦ ਡਿਊਟੀ ਦੇਣ ਵਾਲੇ ਕਰਮਚਾਰੀ ਸਾਹਮਣੇ ਆਏ ਸਨ, ਜਿਨ੍ਹਾਂ ਦੱਸਿਆ ਸੀ ਕਿ ਉਹ ਤਾਂ ਵੋਟਾਂ ਵਿਚ ਡਿਊਟੀਆਂ ਭੁਗਤਾ ਕੇ ਆਏ ਸਨ, ਪਰੂੰਤ ਸਾਨੂੰ ਗੈਰਹਾਜ਼ਰ ਦਿਖਾ ਦਿੱਤਾ। ਇਸ ਸਬੰਧੀ ਇਕ ਮੰਗ ਪੱਤਰ ਅਧਿਆਪਕ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਵੀ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਵੱਲੋਂ ਨਵੇਂ ਪ੍ਰਧਾਨ ਦਾ ਐਲਾਨ

ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਜਾਰੀ ਪੱਤਰ ਵਿਚ ਦੱਸਿਆ ਗਿਆ ਕਿ ਨਗਰ ਕੌਸਲ ਫਿਰੋਜ਼ਪੁਰ ਦੀਆਂ ਚੋਣਾਂ ਕਰਵਾਉਣ ਲਈ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਵੱਲੋਂ ਸਟਾਫ ਦੀ ਨਿਯੁਕਤੀ ਕੀਤੀ ਗਈ ਸੀ। ਪੋਲਿੰਗ ਸਟਾਫ ਵੱਲੋਂ ਮਿਤੀ 25.05.2026 ਨੂੰ ਐੱਮ.ਐੱਲ.ਐੱਮ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਤੋਂ ਪੋਲਿੰਗ ਮਟੀਰੀਅਲ ਲੈ ਕੇ ਪੋਲਿੰਗ ਬੂਥਾਂ 'ਤੇ ਰਵਾਨਾ ਹੋਣਾ ਸੀ ਪਰ ਨਾਲ ਨੱਥੀ ਲਿਸਟ ਵਿਚ ਸ਼ਾਮਲ ਪੋਲਿੰਗ ਸਟਾਫ ਵੱਲੋਂ ਹਾਜ਼ਰ ਨਾ ਹੋਣ ਕਾਰਨ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਕੰਮ ਬੁਰੀ ਤਰ੍ਹਾ ਪ੍ਰਭਾਵਿਤ ਹੋਇਆ। ਉਨ੍ਹਾਂ ਨੱਥੀ ਲਿਸਟ ਵਿਚ ਸ਼ਾਮਲ ਅਧਿਕਾਰੀ/ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ ਪਰੂੰਤ ਹੁਣ 70 ਕਰਮਚਾਰੀਆਂ ਦੀ ਲਿਸਟ ਵਿੱਚੋਂ 23 ਕਰਮਚਾਰੀਆਂ ਦੇ ਨਾਮ ਹਟਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਦੀਆਂ ਚਰਚਾਵਾਂ ਦੌਰਾਨ ਕੇਵਲ ਢਿੱਲੋਂ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News