ਪੰਜਾਬ : ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
Saturday, Aug 29, 2026 - 05:38 PM (IST)
ਚੰਡੀਗੜ੍ਹ : 27 ਅਗਸਤ ਨੂੰ ਹੋਈ ਮੁਲਾਜ਼ਮਾਂ ਦੀ ਮਹਾ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਸਰਕਾਰ ਨੇ ਡਿਊਟੀ ਤੋਂ ਅਣਅਧਿਕਾਰਤ ਤੌਰ ’ਤੇ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 27 ਅਗਸਤ ਨੂੰ ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹੇ ਮੁਲਾਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ। ਸਰਕਾਰ ਦੇ ਇਸ ਫੈਸਲੇ ਨੂੰ ਹੜਤਾਲ ਵਿਚ ਸ਼ਾਮਲ ਹੋਏ ਮੁਲਾਜ਼ਮਾਂ ਖ਼ਿਲਾਫ਼ ਪ੍ਰਸ਼ਾਸਨਿਕ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
ਨੋਟਿਸ ਰਾਹੀਂ ਸਬੰਧਤ ਮੁਲਾਜ਼ਮਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦਾ ਕਾਰਨ ਪੁੱਛਿਆ ਜਾਵੇਗਾ ਅਤੇ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਜਵਾਬ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਸਰਕਾਰ ਦੇ ਇਸ ਕਦਮ ਨਾਲ ਮੁਲਾਜ਼ਮ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਪਹਿਲਾਂ ਤੋਂ ਚੱਲ ਰਹੇ ਤਣਾਅ ਦੇ ਹੋਰ ਵਧਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ ਹੈ ਗੱਲਬਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
