ਪੰਜਾਬ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ, ਮਿਲੇਗਾ 7 ਫੀਸਦੀ ਡੀ. ਏ. ਦਾ ਬਕਾਇਆ
Thursday, Feb 28, 2019 - 08:33 AM (IST)
ਚੰਡੀਗੜ੍ਹ (ਭੁੱਲਰ) : ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ 7 ਫੀਸਦੀ ਬਕਾਏ ਦੀ ਅਦਾਇਗੀ ਕਰੇਗੀ। ਇਸ ਸਬੰਧੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਮੁਲਾਜ਼ਮਾਂ ਦੇ ਮਾਮਲਿਆਂ ਸਬੰਧੀ ਕੈਬਨਿਟ ਸਬ ਕਮੇਟੀ ਨੇ ਸਰਕਾਰ ਨੂੰ ਸਿਫਾਰਿਸ਼ ਕਰ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ 7 ਫੀਸਦੀ ਡੀ. ਏ. 'ਚੋਂ (1-1-2017 ਤੋਂ ਬਕਾਇਆ 4 ਫੀਸਦੀ ਅਤੇ 1-7-2017 ਤੋਂ ਬਕਾਇਆ 3 ਫੀਸਦੀ) ਫਰਵਰੀ, 2019 ਤੋਂ ਤਨਖਾਹ ਨਾਲ ਨਕਦ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ।