ਪੰਜਾਬ ਦੇ ਲੱਖਾਂ ''ਮੁਲਾਜ਼ਮਾਂ'' ਦੀਆਂ ਟੁੱਟੀਆਂ ਆਸਾਂ, ਫਿਰ ਪੱਲੇ ਪਈ ਨਿਰਾਸ਼ਾ

Thursday, Jun 03, 2021 - 11:45 AM (IST)

ਚੰਡੀਗੜ੍ਹ : ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਕੈਪਟਨ ਸਰਕਾਰ 'ਤੇ ਲਾਈਆਂ ਆਸਾਂ ਉਸ ਵੇਲੇ ਟੁੱਟ ਗਈਆਂ, ਜਦੋਂ ਬੀਤੇ ਦਿਨ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਹਾਲਾਂਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਿਵਲ ਸਕੱਤਰੇਤ 'ਚ ਕਾਫੀ ਖੁਸ਼ੀ ਦਾ ਮਾਹੌਲ ਸੀ ਕਿ ਸ਼ਾਇਦ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਬਾਰੇ ਸਰਕਾਰ ਮੁਲਾਜ਼ਮਾਂ ਨੂੰ ਕੋਈ ਤੋਹਫਾ ਦੇਵੇਗੀ ਪਰ ਅਜਿਹਾ ਕੁੱਝ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਡਿਪਟੀ CM ਦਾ ਮੁੱਦਾ ਆਇਆ ਤਾਂ ਕੈਪਟਨ ਚੱਲਣਗੇ ਆਪਣਾ ਪੱਤਾ

ਇਸ ਕਾਰਨ ਮੁਲਾਜ਼ਮਾਂ 'ਚ ਇਕ ਵਾਰ ਫਿਰ ਨਿਰਾਸ਼ਾ ਫੈਲ ਗਈ। ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਯੂ. ਟੀ. ਚੰਡੀਗੜ੍ਹ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਅਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਆਪਣੇ ਮੰਤਰੀਆਂ ਤੇ ਚਹੇਤਿਆਂ ਨੂੰ ਖ਼ੁਸ਼ ਕਰਨ 'ਚ ਲੱਗੀ ਹੋਈ ਹੈ ਪਰ ਸਰਕਾਰ ਕੱਚੇ ਅਤੇ ਪੱਕੇ ਮੁਲਾਜ਼ਮਾਂ ਸਮੇਤ ਬੇਰੁਜ਼ਗਾਰਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।

ਇਹ ਵੀ ਪੜ੍ਹੋ : ਦਰਦ ਨਾਲ ਤੜਫਣ ਲੱਗੀ ਟਰੇਨ 'ਚ ਸਫ਼ਰ ਕਰ ਰਹੀ ਗਰਭਵਤੀ, ਪਲੇਟਫਾਰਮ 'ਤੇ ਦਿੱਤਾ ਬੱਚੇ ਨੂੰ ਜਨਮ

ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅੰਦਰ ਅਜੇ ਵੀ ਕੁੱਝ ਅਣਖ ਬਾਕੀ ਬਚੀ ਹੈ ਤਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News