ਪੰਜਾਬ ''ਚ ਵੱਡਾ ਐਕਸ਼ਨ! ਨੌਕਰੀ ਤੋਂ Dismiss ਕੀਤੇ ਗਏ ਮੁਲਾਜ਼ਮ, ਪੁਲਸ ਨੇ ਕਰ ਲਿਆ ਗ੍ਰਿਫ਼ਤਾਰ

Monday, Nov 03, 2025 - 01:43 PM (IST)

ਪੰਜਾਬ ''ਚ ਵੱਡਾ ਐਕਸ਼ਨ! ਨੌਕਰੀ ਤੋਂ Dismiss ਕੀਤੇ ਗਏ ਮੁਲਾਜ਼ਮ, ਪੁਲਸ ਨੇ ਕਰ ਲਿਆ ਗ੍ਰਿਫ਼ਤਾਰ

ਲੁਧਿਆਣਾ (ਖ਼ੁਰਾਨਾ): ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਤਿੰਨ ਆਊਟਸੋਰਸ ਮੁਲਾਜ਼ਮਾਂ ਨੂੰ 60 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਭਾਗ ਦੇ ਹੀ ਇਕ ਅਫ਼ਸਰ ਵੱਲੋਂ ਇਨ੍ਹਾਂ ਦੀ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਪੁਲਸ ਨੇ ਇਹ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਡਿਸਮਿੱਸ ਵੀ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, Notification ਜਾਰੀ

ਜਾਣਕਾਰੀ ਮੁਤਾਬਕ ਐੱਸ. ਡੀ. ਓ. ਸ਼ਿਵ ਕੁਮਾਰ ਵੱਲੋਂ ਪੁਲਸ ਨੂੰ ਇਨ੍ਹਾਂ ਮੁਲਾਜ਼ਮਾਂ ਦੀ ਸ਼ਿਕਾਇਤ ਕੀਤੀ ਗਈ ਸੀ। ਇਹ ਮੁਲਾਜ਼ਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਿਟੀ ਵੈਸਟ ਡਵੀਜ਼ਨ ਨਾਲ ਸਬੰਧਤ ਸਨ। ਇਨ੍ਹਾਂ 'ਤੇ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿਚ ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ ਬਾਰੇ ਮੰਤਰੀ ਦਾ ਵੱਡਾ ਬਿਆਨ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਵੈਸਟ ਡਵੀਜ਼ਨ ਵਿਚ ਤਾਇਨਾਤ ਐਕਸੀਅਨ ਗਰੁਮਪ੍ਰੀਦ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਤਿੰਨਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਡਿਸਮਿੱਸ ਕਰ ਦਿੱਤਾ ਗਿਆ ਹੈ। 

 


author

Anmol Tagra

Content Editor

Related News