ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਵੀ ਸਮੂਹਿਕ ਛੁੱਟੀ ਦਾ ਐਲਾਨ

Wednesday, Mar 05, 2025 - 12:57 PM (IST)

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਵੀ ਸਮੂਹਿਕ ਛੁੱਟੀ ਦਾ ਐਲਾਨ

ਸੰਗਰੂਰ/ਲੁਧਿਆਣਾ (ਵੈੱਬ ਡੈਸਕ/ਮਹਿਰਾ): ਪੰਜਾਬ ਦੇ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਤੋਂ ਬਾਅਦ ਹੁਣ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਵੀ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਇਹ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਮਾਲ ਮਹਿਕਮੇ ਬਾਰੇ ਲਏ ਗਏ ਫ਼ੈਸਲੇ ਮਗਰੋਂ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਡਿਪਟੀ ਕਮਿਸ਼ਨਰ ਆਫ਼ਿਸ ਇੰਬਲਾਈਜ਼ ਐਸੋਸੀਏਸ਼ਨ ਸੰਗਰੂਰ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅੱਜ ਦੀ ਸਮੂਹਿਕ ਛੁੱਟੀ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪੱਤਰ ਵਿਚ ਮੁਲਾਜ਼ਮਾਂ ਨੇ ਕਿਹਾ ਕਿ ਹੈ ਪੰਜਾਬ ਸਟੇਟ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਵੱਲੋਂ ਸਰਕਾਰ ਦੇ ਮਾਲ ਮਹਿਕਮੇ ਬਾਰੇ ਲਏ ਗਏ ਫ਼ੈਸਲੇ ਕਰਕੇ ਯੂਨੀਅਨ ਨੇ ਇਹ ਫ਼ੈਸਲਾ ਕੀਤਾ ਹੈ ਕਿ 5 ਮਾਰਚ ਨੂੰ ਸੂਬੇ ਦੇ ਸਮੂਹ ਤਹਿਲੀਦਾਰ, ਨਾਇਬ ਤਹਿਸੀਲਦਾਰ ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਮੂਹ ਕਰਮਚਾਰੀ ਸਮੂਹਿਕ ਛੁੱਟੀ 'ਤੇ ਰਹਿਣਗੇ। ਉਨ੍ਹਾਂ ਦੱਸਿਆ ਹੈ ਕਿ ਅੱਜ ਕੋਈ ਵੀ ਕਰਮਚਾਰੀ ਦਫ਼ਤਰਾਂ ਵਿਚ ਹਾਜ਼ਰ ਨਹੀਂ ਹੋਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News