ਪੰਜਾਬ ਦੇ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
Tuesday, Jun 18, 2019 - 12:11 PM (IST)

ਚੰਡੀਗੜ੍ਹ : ਕੈਪਟਨ ਸਰਕਾਰ ਤੋਂ ਦੁਖੀ ਹੋ ਕੇ ਪੰਜਾਬ ਦੇ ਮੁਲਾਜ਼ਮਾਂ ਨੇ ਹੁਣ ਕੈਪਟਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। 'ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਰਵਿਸਿਜ਼ ਫੈਡਰੇਸ਼ਨ' ਅਤੇ 'ਮੁਲਾਜ਼ਮ ਮੰਚ ਪੰਜਾਬ' ਨੇ ਵੀ ਸਰਕਾਰ ਖਿਲਾਫ ਸੰਘਰਸ਼ ਵਿੱਢ ਦਿੱਤਾ ਹੈ। ਦੱਸਣਯੋਗ ਹੈ ਕਿ ਕੈਪਟਨ ਸਰਕਾਰ ਨੇ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸੰਘਰਸ਼ ਕਰ ਰਹੀਆਂ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਦਾ ਇਹ ਕਹਿ ਕੇ ਸੰਘਰਸ਼ ਰੋਕ ਦਿੱਤਾ ਸੀ ਕਿ ਜ਼ਾਬਤਾ ਖਤਮ ਹੋਣ ਤੋਂ ਬਾਅਦ ਮੰਗਾਂ ਮੰਨ ਲਈਆਂ ਜਾਣਗੀਆਂ।
ਇਸੇ ਤਹਿਤ ਖੁਦ ਮੁੱਖ ਮੰਤਰੀ ਨੇ 27 ਮਈ ਨੂੰ ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮ ਜੱਥੇਬੰਦੀਆਂ ਨਾਲ ਮੀਟਿੰਗ ਕਰਵਾ ਕੇ ਮਸਲੇ ਦਾ ਹੱਲ ਕੱਢਣ ਲਈ ਵਾਅਦਾ ਕੀਤਾ ਸੀ ਪਰ ਅੱਜ ਤੱਕ ਇਸ ਕਮੇਟੀ ਨੇ ਮੀਟਿੰਗ ਕਰਨੀ ਵੀ ਜ਼ਰੂਰੀ ਨਹੀਂ ਸਮਝੀ। ਚੋਣਾਂ ਤੋਂ ਬਾਅਦ ਵੀ ਕੈਪਟਨ ਸਰਕਾਰ ਵਲੋਂ ਡੀ. ਏ. ਦੀਆਂ 15 ਫੀਸਦੀ ਕਿਸ਼ਤਾਂ ਦੇਣ, ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਵੀ ਟਾਲਾ ਵੱਟਣ ਕਾਰਨ ਮੁਲਾਜ਼ਮ ਭੜਕ ਪਏ ਹਨ। ਇਸ ਖਿਲਾਫ ਪੰਜਾਬ ਸਟੇਟ ਡੀਸੀਜ਼ ਦਫਤਰ ਮੁਲਾਜ਼ਮ ਯੂਨੀਅਨ 18 ਜੂਨ ਤੋਂ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ਕਰੇਗੀ।