ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
Monday, Apr 27, 2026 - 11:46 AM (IST)
ਲੁਧਿਆਣਾ (ਵਿੱਕੀ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿਚ ਆਗੂਆਂ ਨੇ ਮੌਜੂਦਾ ਸਰਕਾਰ ਦੀ ਜਮ ਕੇ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਉੱਚ ਅਦਾਲਤਾਂ ਵੱਲੋਂ ਦਿੱਤੇ ਗਏ ਮੁਲਾਜ਼ਮ ਪੱਖੀ ਫੈਸਲਿਆਂ ਨੂੰ ਲਾਗੂ ਕਰਨ ਵਿਚ ਜਾਣਬੁੱਝ ਕੇ ਟਾਲ-ਮਟੋਲ ਕਰ ਰਹੀ ਹੈ। ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਜਾਵੇਗਾ। ਸੰਘਰਸ਼ ਦੀ ਰਣਨੀਤੀ ਤਹਿਤ 15 ਮਈ ਨੂੰ ਸੰਗਰੂਰ ਵਿਚ ਖ਼ਜ਼ਾਨਾ ਮੰਤਰੀ ਦੇ ਘਰ ਵੱਲ ਕਾਲੇ ਚੋਲੇ ਪਾ ਕੇ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
ਯੂਨੀਅਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਅਤੇ ਨਿਗਮ ਚੋਣਾਂ ਵਿਚ ਸਰਕਾਰ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ। ਬੈਠਕ ਵਿਚ ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖਟੜਾ, ਚੇਅਰਮੈਨ ਰਘਬੀਰ ਸਿੰਘ ਬਡਵਾਲ, ਅਨਿਰੁੱਧ ਮੋਦਗਿਲ, ਪਿੱਪਲ ਸਿੰਘ ਸਿੱਧੂ, ਖੁਸ਼ਕਰਨਜੀਤ ਸਿੰਘ, ਅਮਿਤ ਅਰੋੜਾ, ਤੇਜਿੰਦਰ ਸਿੰਘ ਨੰਗਲ, ਨਰਿੰਦਰ ਸਿੰਘ ਚੀਮਾ, ਅਸ਼ੋਕ ਕੁਮਾਰ, ਲਖਬੀਰ ਸਿੰਘ ਗਰੇਵਾਲ, ਵਿਨੋਦ ਸਾਗਰ, ਅਮਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਸੰਦੀਪ ਭੁੰਬਕ, ਸੰਗਤ ਰਾਮ ਬਾਗੀ, ਸੁਨੀਲ ਕੁਮਾਰ, ਗੁਰਚਰਨ ਸਿੰਘ ਪੰਧੇਰ, ਅਮਿਤ ਕਟੋਚ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਕੇਸ਼ ਕੁਮਾਰ ਅਤੇ ਸੁਨੀਲ ਕੁਮਾਰ ਸ਼ਾਮਲ ਹੋਏ।
ਇਹ ਵੀ ਪੜ੍ਹੋ : ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ ਸਕਦੇ ਨੇ ਪਾਰਟੀ, ਕਾਂਗਰਸ ਨੇ ਕੀਤਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
