ਪਨਬੱਸ ਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਹੜਤਾਲ ਜਾਰੀ, ਮੁਸਾਫ਼ਰ ਹੋ ਰਹੇ ਪਰੇਸ਼ਾਨ

Saturday, Sep 11, 2021 - 03:23 PM (IST)

ਲੁਧਿਆਣਾ (ਜ. ਬ.) : ਰਾਜ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੇ ਨਾਲ ਕੀਤੇ ਵਾਅਦਿਆਂ ’ਤੇ ਖਰਾ ਨਾ ਉਤਰਨ ’ਤੇ ਪੰਜਾਬ ਦੇ ਸਮੂਹ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹੜਤਾਲ ਉਦੋਂ ਤੱਕ ਜਾਰੀ ਰੱਖੀ ਜਾਵੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਦਿੱਤਾ ਜਾਂਦਾ। ਹੜਤਾਲ ਸਰਕਾਰੀ ਬੱਸਾਂ ਦੇ ਨਾ ਚੱਲਣ ਕਾਰਨ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਰੋਡਵੇਜ਼/ਪਨਬਸ ਕੰਟ੍ਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਮੋਹਾਲੀ ’ਚ ਐੱਸ. ਡੀ. ਐੱਮ. ਅਤੇ ਪੁਲਸ ਅਧਿਕਾਰੀਆਂ ਨੇ ਯੂਨੀਅਨ ਮੈਂਬਰਾਂ ਨੂੰ 14 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਬੈਠਕ ਕਰਨ ਦਾ ਭਰੋਸਾ ਲਿਖ਼ਤੀ ਤੌਰ ’ਤੇ ਦਿਵਾਇਆ ਹੈ, ਜਿਸ ਵਿਚ ਯੂਨੀਅਨ ਆਪਣੀਆਂ ਮੰਗਾਂ ਦਾ ਪ੍ਰਸਤਾਵ ਉਨ੍ਹਾਂ ਦੇ ਸਾਹਮਣੇ ਰੱਖਣਗੇ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਕਿਸੇ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਹੜਤਾਲ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗੀ।
 


Babita

Content Editor

Related News