ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਵਲੋਂ ਮੁੱਖ ਮੰਤਰੀ ਰਾਹਤ ਫੰਡ ਲਈ 50 ਲੱਖ ਰੁਪਏ ਦੀ ਮਦਦ
Monday, Sep 01, 2025 - 01:19 PM (IST)

ਚੰਡੀਗੜ੍ਹ : ਪੰਜਾਬ 'ਚ ਹੜ੍ਹਾਂ ਦੀ ਤਬਾਹੀ ਦੇ ਮੱਦੇਨਜ਼ਰ ਆਬਕਾਰੀ ਅਤੇ ਕਰ ਵਿਭਾਗ ਵਲੋਂ ਮੁੱਖ ਮੰਤਰੀ ਰਾਹਤ ਫੰਡ ਲਈ 50 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਇਸ ਚੈੱਕ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਦੇ ਚੱਲਦਿਆਂ ਉਨ੍ਹਾਂ ਨੇ ਵਿਭਾਗ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ 50 ਲੱਖ ਰੁਪਏ ਦਾ ਚੈੱਕ ਉਨ੍ਹਾਂ ਨੂੰ ਸੌਂਪਿਆ ਹੈ।
ਇਹ ਵੀ ਪੜ੍ਹੋ : ਹੜ੍ਹਾਂ ਦਰਮਿਆਨ ਛੁੱਟੀਆਂ ਵਿਚਾਲੇ ਸਕੂਲਾਂ 'ਤੇ ਵੱਡਾ ACTION, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ...
ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਇਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਵਿਭਾਗ ਵਲੋਂ ਹੜ੍ਹ ਪੀੜਤਾਂ ਨੂੰ ਲਗਾਤਾਰ ਸਮੱਗਰੀ ਭੇਜੀ ਜਾ ਰਹੀ ਹੈ ਅਤੇ ਪਸ਼ੂਆਂ ਲਈ ਵੀ ਚਾਰਾ ਭੇਜਿਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।
ਵਿੱਤ ਮੰਤਰੀ ਨੇ ਕਿਹਾ ਕਿ ਅੱਗੇ ਵੀ ਅਸੀਂ ਲੋਕਾਂ ਲਈ ਇਹ ਸਮੱਗਰੀ ਭੇਜਦੇ ਰਹਾਂਗੇ। ਉਨ੍ਹਾਂ ਨੇ ਇਸ ਮੌਕੇ ਕੇਂਦਰ ਸਰਕਾਰ ਨੂੰ ਵੀ 60 ਹਜ਼ਾਰ ਕਰੋੜ ਰੁਪਏ ਰਿਲੀਜ਼ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਇਸ ਸਮੇਂ ਪੰਜਾਬ ਦੇ ਹਾਲਾਤ ਬੇਹੱਦ ਖ਼ਰਾਬ ਹਨ ਅਤੇ ਸੂਬੇ ਨੂੰ ਇਸ ਪੈਸੇ ਦੀ ਸਖ਼ਤ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8