ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ ਅਗਵਾ, ਮਹਿਲਾ ਵੀ ਸ਼ਾਮਲ

Tuesday, Mar 03, 2026 - 06:48 PM (IST)

ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ ਅਗਵਾ, ਮਹਿਲਾ ਵੀ ਸ਼ਾਮਲ

ਤਰਨਤਾਰਨ (ਰਮਨ)- ਤਰਨਤਾਰਨ 'ਚ ਨਕਲੀ ਸੀਆਈਏ ਸਟਾਫ ਦੀ ਪੁਲਸ ਬਣ ਕੇ ਇੱਕ ਵਿਅਕਤੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ ਮਹਿਲਾ ਅਤੇ ਤਿੰਨ ਵਿਅਕਤੀ ਥਾਰ ਗੱਡੀ ਵਿੱਚ ਸਵਾਰ ਹੋ ਕੇ ਆਏ ਅਤੇ ਆਪਣੇ ਆਪ ਨੂੰ ਪੁਲਸ ਕਰਮਚਾਰੀ ਦੱਸਦਿਆਂ ਜ਼ਬਰਦਸਤੀ ਇਕ ਵਿਅਕਤੀ ਨੂੰ ਉਸ ਦੇ ਘਰੋਂ ਨਾਲ ਲੈ ਗਏ।

ਇਹ ਵੀ ਪੜ੍ਹੋ-ਪੰਜਾਬ: ਬਦਮਾਸ਼ਾਂ ਨੇ ਪੁਲਸ ਪਾਰਟੀ 'ਤੇ ਕਰ'ਤੀ ਤਾਬੜਤੋੜ ਫਾਇਰਿੰਗ, ਇਕ ਮੁਲਾਜ਼ਮ ਦੇ ਲੱਗੀ ਗੋਲੀ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤਰਨਤਾਰਨ ਪੁਲਸ ਨੇ ਮੁਸਤੈਦੀ ਦਿਖਾਉਂਦਿਆਂ ਕਾਰਵਾਈ ਕੀਤੀ ਅਤੇ ਅਗਵਾ ਕੀਤੇ ਗਏ ਨੌਜਵਾਨ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਸਬੰਧੀ ਥਾਣਾ ਸਿਟੀ ਤਰਨ ਤਾਰਨ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਪਹਿਚਾਣ ਕਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੁਲਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦੇ ਰਹਿਣਗੇ ਹਾਲਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News